ਨਵੀਂ ਦਿੱਲੀ (ਦੇਵ ਇੰਦਰਜੀਤ)- ਦਿੱਲੀ ਹਾਈ ਕੋਰਟ ਨੇ ਲਾਲ ਕਿਲ੍ਹਾ ਹਿੰਸਾ ਮਾਮਲੇ ਦਾ ਮੁੱਖ ਦੋਸ਼ੀ ਦੀਪ ਸਿੱਧੂ ਨੂੰ ਜਮਾਨਤ ਮਿਲ ਗਈ ਹੈ।
ਮਿਲੀ ਜਾਣਕਾਰੀ ਮੁਤਾਬਕ 26 ਜਨਵਰੀ ਨੂੰ ਟਰੈਕਟਰ ਪਰੇਡ ਦੌਰਾਨ ਲਾਲ ਕਿਲ੍ਹੇ ‘ਤੇ ਵਾਪਰੀ ਘਟਨਾ ਦੇ ਮਾਮਲੇ ਵਿੱਚ 9 ਫਰਵਰੀ ਨੂੰ ਕਰਨਾਲ, ਹਰਿਆਣਾ ਤੋਂ ਗ੍ਰਿਫਤਾਰ ਕੀਤੇ ਗਏ ਦੀਪ ਸਿੱਧੂ ਦੀ ਜ਼ਮਾਨਤ ‘ਤੇ ਹੋਈ ਸੁਣਵਾਈ ਦੌਰਾਨ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਨੇ ਦੀਪ ਸਿੱਧੂ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਹੈ ਅਤੇ ਜਲਦ ਬਾਹਰ ਆਉਣ ਦੀ ਸੰਭਾਵਨਾ ਹੈ। ਉਸ ਨੂੰ 30 ਹਜ਼ਾਰ ਰੁਪਏ ਦੇ ਨਿੱਜੀ ਬਾਂਡ 'ਤੇ ਜ਼ਮਾਨਤ ਦਿੱਤੀ ਗਈ ਹੈ। ਓਤੇਹ ਹੀ ਖਬਰ ਹੈ ਕਿ ਦੀਪ ਸਿੱਧੂ ਤਿਹਾੜ ਜੇਲ ਚੋਂ ਰਿਹਾ ਹੋਣ ਤੋਂ ਬਾਦ ਸਿੱਧੇ ਅਮ੍ਰਿਤਸਰ ਸਥਿਤ Golden ਤੇਮਪਲੇ 'ਚ ਨਤਮਸਤਕ ਹੋਣਗੇ।
ਦੱਸ ਦਈਏ ਕਿ ਦੀਪ ਸਿੱਧੂ ਨੂੰ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਤੋਂ ਜ਼ਮਾਨਤ ਮਿਲ ਗਈ ਹੈ। ਦਿੱਲੀ ਪੁਲਿਸ ਨੇ ਸਿੱਧੂ ਨੂੰ 9 ਫਰਵਰੀ ਨੂੰ ਕਰਨਾਲ, ਹਰਿਆਣਾ ਤੋਂ ਗ੍ਰਿਫਤਾਰ ਕੀਤਾ ਸੀ। ਗਣਤੰਤਰ ਦਿਵਸ ਮੌਕੇ ਦਿੱਲੀ ਦੇ ਲਾਲ ਕਿਲ੍ਹੇ ਵਿਚ ਹੋਈ ਹਿੰਸਾ ਦੇ ਮਾਮਲੇ ਵਿਚ ਦਰਜ ਕੀਤੀ ਗਈ ਐਫਆਈਆਰ ਵਿਚ ਦੀਪ ਸਿੱਧੂ ਅਤੇ ਹੋਰਾਂ ਦੇ ਨਾਮ ਸ਼ਾਮਲ ਹਨ। ਉਨ੍ਹਾਂ ਸਾਰਿਆਂ ਉੱਤੇ ਹਿੰਸਾ ਕਰਨ ਦਾ ਦੋਸ਼ ਹੈ।