ਬੁਢਲਾਡਾ (ਕਰਨ): ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਕਿਸਾਨਾ ਵਲੋ ਜਿਥੇ ਦਿੱਲੀ ਦੀਆ ਸਰਹੱਦਾ ਤੇ ਪਿਛਲੇ ਲਗਭਗ 4 ਮਹੀਨਿਆ ਤੋ ਧਰਨਾ ਲਗਾ ਰਖਿਆ ਹੈ ਉਥੇ ਹਰ ਜਿਲ੍ਹੇ ਅਤੇ ਸ਼ਹਿਰ ਅਦਰ ਧਰਨੇ ਲੜੀਵਾਰ ਜਾਰੀ ਹਨ। ਇਸੇ ਤਹਿਤ ਸਥਾਨਕ ਸ਼ਹਿਰ ਅਦਰ ਕਿਸਾਨਾ ਵਲੋ ਲਗਾਇਆ ਧਰਨਾ 197 ਵੇ ਦਿਨ ਸ਼ਾਮਿਲ ਹੋ ਗਿਆ ਹੈ। ਇਸ ਮੋਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੋਦਾ ਦੇ ਜਿਲ੍ਹਾ ਪ੍ਰਧਾਨ ਮਹਿਦਰ ਸਿੰਘ ਦਿਆਲਪੁਰਾ ਨੇ ਕਿਹਾ ਕਿ ਸਰਕਾਰ ਗੋਦੀ ਮੀਡੀਆ ਰਾਹੀਂ ਤਰ੍ਹਾਂ ਤਰ੍ਹਾਂ ਦੇ ਕੂੜ ਪ੍ਰਚਾਰ ਕਰਕੇ ਮੋਰਚੇ ਨੂੰ ਕਮਜ਼ੋਰ ਕਰਨ ਦੀਆਂ ਝੂਠੀਆਂ ਅਫ਼ਵਾਹਾਂ ਫੈਲਾ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਦੇ ਕੇਸਾਂ ਵਿੱਚ ਲਗਾਤਾਰ ਵਾਧਾ ਕੀਤਾ ਜਾ ਰਿਹਾ ਹੈ ਤਾਂ ਕਿ ਕਿਸਾਨਾਂ ਨੂੰ ਮੋਰਚਾ ਤੋਂ ਉਠਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਮੋਰਚਿਆਂ ਦੌਰਾਨ ਲਏ ਅਹਿਦ ਮੁਤਾਬਕ ਜਦੋਂ ਤਕ ਤਿੰਨੇ ਖੇਤੀ ਕਾਲੇ ਕਾਨੂੰਨ ਸਰਕਾਰ ਵੱਲੋਂ ਰੱਦ ਕਰ ਦਿੱਤੇ ਜਾਂਦੇ ਉਦੋਂ ਤੱਕ ਕਿਸਾਨ ਬਿਲਕੁਲ ਵੀ ਪਿੱਛੇ ਨਹੀਂ ਹਟਣਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਵੀ ਕਿਸਾਨਾਂ ਦੀਆਂ ਮੁਸ਼ਕਲਾ ਵੱਲ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਵੀ ਕਣਕ ਦੀ ਖਰੀਦ ਸਮੇਂ ਪੁਖਤਾ ਪ੍ਰਬੰਧ ਪੂਰੇ ਕੀਤੇ ਜਾਣੇ ਚਾਹੀਦੇ ਹਨ ਤਾਂ ਜੋ ਕਿਸਾਨ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਿਲ ਨਾ ਆਵੇ। ਇਸ ਮੌਕੇ ਸਰਕਾਰ ਖਿਲਾਫ ਨਾਅਰੇਬਾਜ਼ੀ ਵੀ ਕੀਤੀ ਗਈ। ਇਸ ਮੌਕੇ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।
ਇਸ ਮੋਕੇ ਬਲਾਕ ਪ੍ਰਧਾਨ ਸੱਤਪਾਲ ਸਿੰਘ ਬਰੇ, ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਆਗੂ ਐਡਵੋਕੇਟ ਸਵਰਨਜੀਤ ਸਿੰਘ ਦਲਿਓ, ਪੰਜਾਬ ਕਿਸਾਨ ਯੂਨੀਅਨ ਦੇ ਆਗੂ ਸਵਰਨ ਸਿੰਘ ਬੋੜਾਵਾਲ , ਤੇਜਾ ਸਿੰਘ ਅਹਿਮਦਪੁਰ, ਭੂਰਾ ਸਿੰਘ ਅਹਿਮਦਪੁਰ, ਜਵਾਲਾ ਸਿੰਘ ਗੁਰਨੇ ਖੁਰਦ, ਜਸਵੰਤ ਸਿੰਘ ਆਦਿ ਹਾਜਰ ਸਨ।
ਫੋਟੋ: ਬੁਢਲਾਡਾ: ਕਿਸਾਨੀ ਧਰਨੇ ਦੌਰਾਨ ਨਾਅਰੇਬਾਜ਼ੀ ਕਰਦੇ ਹੋਏ ਕਿਸਾਨ।