ਦਿੱਲੀ (ਦੇਵ ਇੰਦਰਜੀਤ) : ਕੈਨੇਡਾ ਸਰਕਾਰ ਨੇ 30 ਦਿਨਾਂ ਦੇ ਲਈ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਵੇਖਦੇ ਹੋਏ ਭਾਰਤੀ ਫਲਾਈਟਸ ਦੀ ਐਂਟਰੀ ’ਤੇ ਬੈਨ ਲਗਾ ਦਿੱਤਾ ਹੈ। ਦੇਸ਼ ’ਚ ਕੋਰੋਨਾ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ ਜਿਸ ਕਾਰਨ ਸਰਕਾਰ ਵੱਲੋਂ ਹਰ ਇਕ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ। ਨਾਲ ਹੀ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਹਰ ਇਕ ਹਿਦਾਇਤਾਂ ਦੀ ਪਾਲਣਾ ਕਰਨ।
ਦੂਜੇ ਪਾਸੇ ਦੇਸ਼ ’ਚ ਲਗਾਤਾਰ ਵਧ ਰਹੇ ਕੋਰੋਨਾ ਦੇ ਮਾਮਲਿਆਂ ਨੂੰ ਵੇਖਦੇ ਹੋਏ ਵਿਦੇਸ਼ਾਂ ਦੀ ਸਰਕਾਰ ਵੱਲੋਂ ਭਾਰਤੀ ਉਡਾਣਾਂ ਦੀ ਐਂਟਰੀ ਨੂੰ ਲੈ ਕੇ ਫੈਸਲੇ ਲਏ ਜਾ ਰਹੇ ਹਨ। ਦੱਸ ਦਈਏ ਕਿ ਵਧ ਰਹੇ ਕੋਰੋਨਾ ਦੇ ਮਾਮਲਿਆਂ ਨੂੰ ਵੇਖਦੇ ਹੋਏ ਕੈਨੇਡਾ ਸਰਕਾਰ ਵੱਲੋਂ ਭਾਰਤੀ ਉਡਾਣਾਂ ’ਤੇ ਬੈਨ ਲਗਾ ਦਿੱਤਾ ਗਿਆ ਹੈ।ਨੇਡਾ ਸਰਕਾਰ ਨੇ ਭਾਰਤ ਦੇ ਨਾਲ-ਨਾਲ ਪਾਕਿਸਤਾਨ ਦੀ ਫਲਾਈਟਸ ’ਤੇ ਵੀ ਰੋਕ ਲਗਾ ਦਿੱਤੀ ਹੈ। ਜ਼ਿਕਰ-ਏ-ਖਾਸ ਹੈ ਕਿ ਪਿਛਲੇ ਸਾਲ ਵੀ ਕੋਰੋਨਾ ਕਾਰਨ ਭਾਰਤੀ ਉਡਾਣਾਂ ’ਤੇ ਬੈਨ ਲਗਾ ਦਿੱਤਾ ਗਿਆ ਸੀ, ਜਿਸ ਕਾਰਨ ਭਾਰਤੀ ਲੋਕਾਂ ਨੂੰ ਵਿਦੇਸ਼ਾਂ ਚ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਸੀ।