ਦਿੱਲੀ ਧਰਨੇ ਚੋਂ ਵਾਪਸ ਘਰ ਪਰਤੇ ਕਿਸਾਨ ਦੀ ਹਾਰਟ ਅਟੈਕ ਨਾਲ ਮੌਤ

by vikramsehajpal

ਮਾਨਸਾ ( ਐਨ ਆਰ ਆਈ ਮੀਡਿਆ) : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਕਿਸਾਨਾਂ ਦਾ ਦਿੱਲੀ ਦੇ ਵਿਚ ਪਿਛਲੇ ਲੰਬੇ ਸਮੇਂ ਤੋਂ ਪ੍ਰਦਰਸ਼ਨ ਕਰ ਰਹੇ ਹਨ ਅਤੇ ਇਸ ਅੰਦੋਲਨ ਵਿੱਚ ਕਿਸਾਨ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰ ਰਹੇ ਹਨ ਮਾਨਸਾ ਜ਼ਿਲ੍ਹੇ ਦੇ ਪਿੰਡ ਨੰਗਲ ਕਲਾਂ ਦੇ ਕਿਸਾਨ ਰਣਜੀਤ ਸਿੰਘ ਦੀ ਅੰਦੋਲਨ ਵਿਚੋਂ ਵਾਪਸ ਆਉਂਦਿਆਂ ਹੀ ਘਰ ਹਾਰਟ ਅਟੈਕ ਨਾਲ ਮੌਤ ਹੋ ਗਈ ਹੈ
ਜਾਣਕਾਰੀ ਦਿੰਦਿਆਂ ਪਿੰਡ ਨੰਗਲ ਕਲਾਂ ਦੇ ਕਿਸਾਨ ਸਰੋਵਰ ਸਿੰਘ ਮੇਵਾ ਸਿੰਘ ਨੇ ਦੱਸਿਆ ਕਿ ਕਿਸਾਨ ਰਣਜੀਤ ਸਿੰਘ ਪਿਛਲੇ ਲੰਬੇ ਸਮੇਂ ਤੋਂ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਦਿੱਲੀ ਅੰਦੋਲਨ ਵਿਚ ਸ਼ਮੂਲੀਅਤ ਕਰ ਰਿਹਾ ਸੀ ਅਤੇ ਪਰਿਵਾਰ ਸਮੇਤ ਵੀ ਇਸ ਅੰਦੋਲਨ ਦੇ ਵਿਚ ਸ਼ਾਮਿਲ ਸੀ ਉਨ੍ਹਾਂ ਕਿਹਾ ਕਿ ਕਿਸਾਨ ਮਜ਼ਦੂਰ ਵਪਾਰੀ ਵਿਰੋਧੀ ਜੋ ਕੇਂਦਰ ਸਰਕਾਰ ਨੇ ਕਾਨੂੰਨ ਲਿਆਂਦੇ ਹਨ ਇਸ ਸੰਘਰਸ਼ ਦੇ ਵਿੱਚ ਸੈਂਕੜੇ ਹੀ ਕਿਸਾਨ ਸ਼ਹੀਦ ਹੋ ਚੁੱਕੇ ਹਨ ਪਰ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਲਈ ਰਾਜ਼ੀ ਨਹੀਂ ਹੈ ਅਤੇ ਅੱਜ ਦੇਸ਼ ਭਰ ਦਾ ਕਿਸਾਨ ਕੇਂਦਰ ਸਰਕਾਰ ਦੇ ਖਿਲਾਫ ਲੜਾਈ ਲੜ ਰਿਹਾ ਹੈ।

ਉਨ੍ਹਾਂ ਕਿਹਾ ਕਿ ਮ੍ਰਿਤਕ ਕਿਸਾਨ ਰਣਜੀਤ ਸਿੰਘ ਦੇ ਪਰਿਵਾਰ ਦੀ ਹਾਲਤ ਠੀਕ ਹੈ ਪਰ ਉਹ ਲਗਾਤਾਰ ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਦਾ ਵਿਰੋਧ ਵੀ ਕਰ ਰਹੇ ਹਨ ਉਨ੍ਹਾਂ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਖੇਤੀ ਕਾਨੂੰਨ ਰੱਦ ਨਹੀਂ ਕਰਦੀ ਉਦੋਂ ਤੱਕ ਕਿਸਾਨ ਇਸੇ ਤਰ੍ਹਾਂ ਸ਼ਹੀਦ ਹੁੰਦੇ ਰਹਿਣਗੇ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਤੁਰੰਤ ਖੇਤੀ ਕਾਨੂੰਨਾਂ ਨੂੰ ਰੱਦ ਕਰੇ ਤਾਂ ਕਿ ਹੋਰ ਵੀ ਕਿਸਾਨ ਅਾਪਣੀਅਾਂ ਜਾਨਾਂ ਨਾ ਗਵਾ ਸਕਣ ਅਤੇ ਆਪਣੇ ਘਰ ਆ ਕੇ ਪਰਿਵਾਰ ਦੇ ਵਿੱਚ ਸੁਖੀ ਰਹਿ ਸਕਣ