ਨਵੀਂ ਦਿੱਲੀ (ਦੇਵ ਇੰਦਰਜੀਤ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਗਲਵਾਰ ਨੂੰ ਰਾਜਾਂ ਅਤੇ ਜ਼ਿਲ੍ਹਿਆਂ ਦੇ ਖੇਤਰੀ ਅਧਿਕਾਰੀਆਂ ਨਾਲ ਗੱਲਬਾਤ ਕਰਨਗੇ ਅਤੇ ਕੋਵਿਡ -19 ਮਹਾਂਮਾਰੀ ਦੌਰਾਨ ਉਨ੍ਹਾਂ ਦੇ ਤਜ਼ਰਬੇ ਸੁਣਨਗੇ। ਪ੍ਰਧਾਨਮੰਤਰੀ ਦਫਤਰ ਤੋਂ ਜਾਰੀ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਬਹੁਤ ਸਾਰੇ ਰਾਜਾਂ ਅਤੇ ਜ਼ਿਲ੍ਹਿਆਂ ਵਿੱਚ ਜਿੱਥੇ ਪੀਐਮ ਮੋਦੀ ਖੇਤਰੀ ਅਧਿਕਾਰੀਆਂ ਨਾਲ ਗੱਲਬਾਤ ਕਰਨਗੇ, ਉਨ੍ਹਾਂ ਵਿੱਚੋ ਕਈ ਜ਼ਿਲ੍ਹਿਆਂ ਵਿੱਚ ਕੋਰੋਨਾ ਲਾਗ ਦੇ ਮਾਮਲਿਆਂ ਵਿੱਚ ਬਹੁਤ ਵਾਧਾ ਹੋਇਆ ਹੈ। ਬਿਆਨ ਵਿੱਚ ਕਿਹਾ ਗਿਆ ਹੈ, ਵੱਖ-ਵੱਖ ਰਾਜਾਂ ਅਤੇ ਜ਼ਿਲ੍ਹਿਆਂ ਵਿੱਚ ਕੋਵਿਡ -19 ਵਿਰੁੱਧ ਲੜਾਈ ਦੇ ਖੇਤਰੀ ਪੱਧਰ ਦੇ ਅਧਿਕਾਰੀਆਂ ਵੱਲੋਂ ਅੱਗੇ ਆ ਕੇ ਅਗਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਵਿਚੋਂ ਕਈਆਂ ਨੇ ਚੰਗੀ ਪਹਿਲ ਕੀਤੀ ਹੈ ਅਤੇ ਕਲਪਨਾਤਮਕ ਹੱਲ ਲਾਗੂ ਕੀਤੇ ਹਨ। ਬਿਆਨ ਦੇ ਅਨੁਸਾਰ, ਇਨ੍ਹਾਂ ਪਹਿਲਕਦਮੀਆਂ ਦੀ ਪ੍ਰਸ਼ੰਸਾ ਪ੍ਰਭਾਵਸ਼ਾਲੀ ਪ੍ਰਤੀਕ੍ਰਿਆ ਯੋਜਨਾ ਦੇ ਵਿਕਾਸ, ਟੀਚੇ ਦੀ ਰਣਨੀਤੀ ਨੂੰ ਲਾਗੂ ਕਰਨ ਅਤੇ ਨੀਤੀਗਤ ਲੋੜੀਂਦੇ ਦਖਲਅੰਦਾਜ਼ੀ ਦੇ ਸਮਰਥਨ ਦੇਣ ਵਿੱਚ ਸਹਾਇਤਾ ਮਿਲੇਗੀ। ਬਿਆਨ ਵਿੱਚ ਅੱਗੇ ਕਿਹਾ ਗਿਆ , ਅਧਿਕਾਰੀ ਵਿਸ਼ੇਸ਼ ਰੂਪ ਨਾਲ ਅਰਧ ਸ਼ਹਿਰੀ ਅਤੇ ਪੇਡੂ ਇਲਾਕਿਆਂ ਵਿੱਚ ਕੋਵਿਡ-19 ਦੇ ਖਿਲਾਫ਼ ਜਾਰੀ ਲੜਾਈ ਦੇ ਲਈ ਪ੍ਰਧਾਨ ਮੰਤਰੀ ਦੇ ਨਾਲ ਹੋਣ ਵਾਲੇ ਸੰਵਾਦ ਦੇ ਰਾਂਹੀ ਮਿਲੇ ਸੁਝਾਵਾਂ ਅਤੇ ਸ਼ਿਫਾਰਿਸ਼ਾਂ ਦੇ ਇਲਾਵਾ ਕੁਝ ਸਰਵੋਚ ਪ੍ਰਕਿਰਿਆ ਨੂੰ ਸ਼ਾਂਝਾ ਕਰਨਗੇ।ਬੈਠਕ ਵਿੱਚ ਕਰਨਾਟਕ, ਬਿਹਾਰ, ਅਸਾਮ, ਚੰਡੀਗੜ੍ਹ, ਤਮਿਲਨਾਡੂ, ਉਤਰਾਖੰਡ, ਮੱਧ ਪ੍ਰਦੇਸ਼, ਗੋਆ, ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਦੇ ਅਧਿਕਾਰੀ ਹਿੱਸਾ ਲੈਣਗੇ।
by vikramsehajpal