ਦਿੱਲੀ (ਦੇਵ ਇੰਦਰਜੀਤ) : ਕੇਜਰੀਵਾਲ ਨੇ ਕਿਹਾ ਕਿ ਫ਼ੈਸਲਾ ਕੀਤਾ ਗਿਆ ਹੈ ਕਿ ਕਾਰਖਾਨਿਆਂ ਨੂੰ ਖੋਲ੍ਹਿਆ ਜਾਵੇਗਾ ਅਤੇ ਨਿਰਮਾਣ ਗਤੀਵਿਧੀਆਂ ਨੂੰ ਮਨਜ਼ੂਰੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹਰ ਹਫ਼ਤੇ, ਮਾਹਿਰਾਂ ਅਤੇ ਜਨਤਾ ਦੀ ਰਾਏ ਦੇ ਆਧਾਰ 'ਤੇ ਸਰਕਾਰ ਅਨਲੌਕ ਦੀ ਪ੍ਰਕਿਰਿਆ ਜਾਰੀ ਰੱਖੇਗੀ। ਕੇਜਰੀਵਾਲ ਨੇ ਕਿਹਾ,''ਇੰਨੀਆਂ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨ ਤੋਂ ਬਾਅਦ ਅਸੀਂ ਦੂਜੀ ਲਹਿਰ 'ਤੇ ਕੁਝ ਹੱਦ ਤੱਕ ਕਾਬੂ ਪਾ ਲਿਆ ਹੈ। ਇਸ ਦਾ ਇਹ ਮਤਲਬ ਨਹੀਂ ਹੈ ਕਿ ਲੜਾਈ ਖ਼ਤਮ ਹੋ ਗਈ ਹੈ। ਫਲਿਹਾਲ ਲਈ ਸਥਿਤੀ ਕੰਟਰੋਲ 'ਚ ਹੈ। ਪਿਛਲੇ 24 ਘੰਟਿਆਂ 'ਚ ਸੰਕਰਮਣ ਦਰ ਕਰੀਬ 1.5 ਫੀਸਦੀ ਹੈ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਦਿੱਲੀ ਨੇ ਕੁਝ ਹੱਦ ਤੱਕ ਕੋਰੋਨਾ ਦੀ ਦੂਜੀ ਲਹਿਰ 'ਤੇ ਕੰਟਰੋਲ ਪਾ ਲਿਆ ਹੈ ਅਤੇ ਹੁਣ ਹੌਲੀ-ਹੌਲੀ ਲਾਕਡਾਊਨ ਹਟਾਉਣ ਦੀ ਪ੍ਰਕਿਰਿਆ ਸ਼ੁਰੂ ਕਰੇਗਾ। ਹਾਲਾਂਕਿ ਉਨ੍ਹਾਂ ਨੇ ਕਿਹਾ ਕਿ ਵਾਇਰਸ ਵਿਰੁੱਧ ਜੰਗ ਹਾਲੇ ਖ਼ਤਮ ਨਹੀਂ ਹੋਈ ਹੈ। ਮੁੱਖ ਮੰਤਰੀ ਨੇ ਕਿਹਾ,ਦਿੱਲੀ ਆਫ਼ਤ ਪ੍ਰਬੰਧਨ ਅਥਾਰਟੀ ਦੀ ਸ਼ੁੱਕਰਵਾਰ ਨੂੰ ਹੋਈ ਇਕ ਬੈਠਕ 'ਚ ਇਹ ਫ਼ੈਸਲਾ ਲਿਆ ਗਿਆ ਕਿ ਲਾਕਡਾਊਨ ਹੌਲੀ-ਹੌਲੀ ਹਟਾਇਆ ਜਾਵੇਗਾ। ਇਸ ਪ੍ਰਕਿਰਿਆ 'ਚ ਸਾਨੂੰ ਹੇਠਲੇ ਵਰਗ- ਦਿਹਾੜੀ ਮਜ਼ਦੂਰ, ਮਜ਼ਦੂਰਾਂ, ਪ੍ਰਵਾਸੀ ਮਜ਼ੂਦਰਾਂ ਦਾ ਸਭ ਤੋਂ ਪਹਿਲਾਂ ਧਿਆਨ ਰੱਖਣਾ ਹੋਵੇਗਾ।