ਕੇਂਦਰ ਸਰਕਾਰ ਨੂੰ ਸਮਝ ਨਹੀਂ ਆ ਰਹੀ ਸਰਹੱਦ ‘ਤੇ ਚੀਨ ਦੀਆਂ ਹਰਕਤਾਂ : ਰਾਹੁਲ ਗਾਂਧੀ

by vikramsehajpal

ਦਿੱਲੀ (ਦੇਵ ਇੰਦਰਜੀਤ) : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਸੋਮਵਾਰ ਨੂੰ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਨੂੰ ਸਮਝ ਨਹੀਂ ਆ ਰਹੀ ਹੈ ਕਿ ਸਰਹੱਦ 'ਤੇ ਚੀਨ ਦੀਆਂ ਹਰਕਤਾਂ ਨਾਲ ਕਿਵੇਂ ਨਿਪਟਿਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਚੀਨ ਦੀਆਂ ਹਰਕਤਾਂ ਨੂੰ ਨਜ਼ਰਅੰਦਾਜ ਕਰਨ ਨਾਲ ਭਵਿੱਖ 'ਚ ਮੁਸ਼ਕਲਾਂ ਪੈਦਾ ਹੋਣਗੀਆਂ।

ਰਾਹੁਲ ਨੇ ਇਕ ਮੀਡੀਆ ਰਿਪੋਰਟ ਦਾ ਵਾਲਾ ਦਿੰਦੇ ਹੋਏ ਟਵੀਟ ਕੀਤਾ,''ਕੇਂਦਰ ਸਰਕਾਰ ਨੂੰ ਸਮਝ ਨਹੀਂ ਆ ਰਹੀ ਹੈ ਕਿ ਚੀਨ ਨਾਲ ਕਿਵੇਂ ਨਿਪਟਿਆ ਜਾਵੇ। ਅੱਜ ਉਸ ਦੀਆਂ ਹਰਕਤਾਂ ਨੂੰ ਨਜ਼ਰਅੰਦਾਜ ਕਰਨ ਨਾਲ ਭਵਿੱਖ 'ਚ ਵੱਡੀਆਂ ਮੁਸ਼ਕਲਾਂ ਪੈਦਾ ਹੋਣਗੀਆਂ।'' ਕਾਂਗਰਸ ਨੇਤਾ ਨੇ ਜਿਸ ਖ਼ਬਰ ਦਾ ਹਵਾਲਾ ਦਿੱਤਾ ਹੈ, ਉਸ 'ਚ ਦਾਅਵਾ ਕੀਤਾ ਗਿਆ ਹੈ ਕਿ ਡੇਮਚੋਕ ਇਲਾਕੇ 'ਚ ਭਾਰਤੀ ਸਰਹੱਦ ਅੰਦਰ ਚੀਨ ਦੀ ਫ਼ੌਜ ਨੇ ਟੈਂਟ ਲਗਾ ਦਿੱਤਾ ਹੈ।