ਪਰਦੀਪ ਛਾਬੜਾ ਡੀਗੜ੍ਹ ਕਾਂਗਰਸ ਦੇ ਸਾਬਕਾ ਪ੍ਰਧਾਨ ਆਮ ਆਦਮੀ ਪਾਰਟੀ ‘ਚ ਸ਼ਾਮਲ

by vikramsehajpal

ਦਿੱਲੀ (ਦੇਵ ਇੰਦਰਜੀਤ) : ਚੰਡੀਗੜ੍ਹ ਕਾਂਗਰਸ ਦੇ ਸਾਬਕਾ ਪ੍ਰਧਾਨ ਪਰਦੀਪ ਛਾਬੜਾ ਅੱਜ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ ਹਨ। ਪਰਦੀਪ ਛਾਬੜਾ ਨੇ ਦਿੱਲੀ ਵਿਖੇ ਪਾਰਟੀ ਦੇ ਕਨਵੀਨਰ ਅਰਵਿੰਦਰ ਕੇਜਰੀਵਾਲ ਦੀ ਮੌਜੂਦਗੀ 'ਚ ਆਮ ਆਦਮੀ ਪਾਰਟੀ ਦਾ ਝਾੜੂ ਫੜ੍ਹਿਆ। ਇਸ ਮੌਕੇ ਚੰਡੀਗੜ੍ਹ ਦੇ 'ਆਪ' ਪ੍ਰਧਾਨ ਪ੍ਰੇਮ ਗਰਗ ਅਤੇ ਨਗਰ ਨਿਗਮ ਚੋਣ ਪ੍ਰਭਾਰੀ ਚੰਦਰਮੁਖੀ ਸ਼ਰਮਾ ਨੇ ਪਾਰਟੀ 'ਚ ਪਰਦੀਪ ਛਾਬੜਾ ਦਾ ਸੁਆਗਤ ਕਰਦੇ ਹੋਏ ਕਿਹਾ ਕਿ ਪਰਦੀਪ ਛਾਬੜਾ ਦੇ ਪਾਰਟੀ 'ਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਮਜ਼ਬੂਤੀ ਮਿਲੇਗੀ।

ਬੀਤੇ ਦਿਨੀਂ ਪਰਦੀਪ ਛਾਬੜਾ ਨੇ ਕਾਂਗਰਸ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਸੀ। ਕਾਂਗਰਸ ਪ੍ਰਦੇਸ਼ ਕਾਰਜਕਾਰਨੀ ਦੇ ਐਲਾਨ ਤੋਂ ਬਾਅਦ ਛਾਬੜਾ ਨੇ ਮੌਜੂਦਾ ਕਾਂਗਰਸ ਪ੍ਰਧਾਨ ਸੁਭਾਸ਼ ਚਾਵਲਾ ਅਤੇ ਪਾਰਟੀ ਦੇ ਸੀਨੀਅਰ ਆਗੂ ਪਵਨ ਬਾਂਸਲ ਖ਼ਿਲਾਫ਼ ਮੋਰਚਾ ਖੋਲ੍ਹਿਆ ਹੋਇਆ ਸੀ।ਛਾਬੜਾ ਕਈ ਦਿਨਾਂ ਤੋਂ ਰੋਜ਼ਾਨਾ ਸੁਭਾਸ਼ ਚਾਵਲਾ ਨੂੰ ਪੱਤਰ ਲਿਖ ਕੇ ਉਨ੍ਹਾਂ ’ਤੇ ਹਮਲਾ ਬੋਲ ਰਹੇ ਸਨ। ਨਾਲ ਹੀ ਪਵਨ ਬਾਂਸਲ ਨੂੰ ਵੀ ਨਿਸ਼ਾਨਾ ਬਣਾ ਰਹੇ ਸਨ।