by vikramsehajpal
ਮੋਹਾਲੀ (ਦੇਵ ਇੰਦਰਜੀਤ) : ਪੰਜਾਬ ਦੇ ਸਾਬਕਾ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਨੂੰ ਵੀਰਵਾਰ ਨੂੰ ਮੋਹਾਲੀ ਦੀ ਅਦਾਲਤ 'ਚ ਪੇਸ਼ ਕੀਤਾ ਜਾ ਰਿਹਾ ਹੈ। ਇਸ ਮੌਕੇ ਪੁਲਸ ਵੱਲੋਂ ਸੁਰੱਖਿਆ ਦੇ ਬਹੁਤ ਹੀ ਸਖ਼ਤ ਪ੍ਰਬੰਧ ਕੀਤੇ ਹੋਏ ਸਨ। ਪੁਲਸ ਇੰਨੀ ਜ਼ਿਆਦਾ ਡਰੀ ਹੋਈ ਸੀ ਕਿ ਉਸ ਨੇ ਮੀਡੀਆ ਨੂੰ ਅਦਾਲਤ ਦੇ ਅੰਦਰ ਜਾਣ ਤੋਂ ਵੀ ਰੋਕ ਦਿੱਤਾ। ਸੁਮੇਧ ਸਿੰਘ ਸੈਣੀ ਨੂੰ ਵਿਜੀਲੈਂਸ ਬਿਓਰੋ ਦੀ ਗੱਡੀ 'ਚ ਚਿੱਟੇ ਰੰਗ ਦੀ ਇਨੋਵਾ 'ਚ ਅਦਾਲਤ ਲਿਆਂਦਾ ਗਿਆ।
ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਸਾਬਕਾ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਅਤੇ ਇੱਕ ਹੋਰ ਐੱਫ. ਆਈ. ਆਰ. ਦੇ ਸਬੰਧ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ।ਵਿਜੀਲੈਂਸ ਦੇ ਇੱਕ ਉੱਚ ਅਧਿਕਾਰੀ ਨੇ ਦੱਸਿਆ ਸੀ ਕਿ ਸੈਣੀ ਖ਼ੁਦ ਰਾਤ 8 ਵਜੇ ਬਿਊਰੋ ਦੇ ਦਫ਼ਤਰ ਪਹੁੰਚੇ ਅਤੇ ਕਿਹਾ ਕਿ ਉਹ ਆਪਣੇ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਮਾਮਲੇ ਦੀ ਜਾਂਚ ਵਿੱਚ ਸ਼ਾਮਲ ਹੋਣਾ ਚਾਹੁੰਦੇ ਹਨ।