ਦਿੱਲੀ (ਦੇਵ ਇੰਦਰਜੀਤ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਦੇ ਪਾਵਨ ਮੌਕੇ ’ਤੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ। ਪ੍ਰਧਾਨ ਮੰਤਰੀ ਨੇ ਮੰਗਲਵਾਰ ਨੂੰ ਇਕ ਟਵੀਟ ਸੰਦੇਸ਼ ਵਿਚ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਦੇ ਪਾਵਨ ਮੌਕੇ ’ਤੇ ਵਧਾਈਆਂ। ਉਨ੍ਹਾਂ ਦੇ ਦਇਆ, ਨਿਆਂ ਅਤੇ ਸਮਾਨਤਾ ਦੇ ਨੇਕ ਸਿਧਾਂਤ ਨੇ ਸਮੁੱਚੀ ਮਨੁੱਖਤਾ ਦਾ ਮਾਰਗਦਰਸ਼ਨ ਕਰਦੇ ਹਨ।
ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਅੱਜ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਆਸਾ ਜੀ ਦੀ ਵਾਰ ਦੇ ਭੋਗ ਤੋਂ ਬਾਅਦ ਅਰਦਾਸ ਹੋਈ।
ਜਿਸ ਤੋਂ ਬਾਅਦ ਪੰਜ ਪਿਆਰਿਆਂ ਦੀ ਅਗਵਾਈ ’ਚ ਇਹ ਨਗਰ ਕੀਰਤਨ ਰਵਾਨਾ ਹੋਇਆ। ਪ੍ਰਕਾਸ਼ ਪੁਰਬ ਦੇ ਮੌਕੇ ਸ੍ਰੀ ਹਰਿਮੰਦਰ ਸਾਹਿਬ ਨੂੰ 100 ਕੁਇੰਟਲ ਰੰਗ-ਬਿਰੰਗੇ ਫੁੱਲਾਂ ਨਾਲ ਸਜਾਇਆ ਜਾਵੇਗਾ, ਜਿਸ ਨੂੰ ਲੋਕ ਦੂਰ-ਦੂਰ ਤੋਂ ਵੇਖਣ ਲਈ ਆ ਰਹੇ ਹਨ। ਸੰਗਤਾਂ ਫੁੱਲਾਂ ਦੀ ਇਸ ਸਜਾਵਟ ਨੂੰ ਵੇਖ ਕੇ ਦਿਲੋਂ ਖੁਸ਼ ਹੋ ਰਹੀਆਂ ਹਨ।