by vikramsehajpal
ਚੰਡੀਗੜ੍ਹ (ਦੇਵ ਇੰਦਰਜੀਤ) : ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਸ ਇਕਬਾਲਪ੍ਰੀਤ ਸਿੰਘ ਸਹੋਤਾ ਨੇ ਚਿੱਠੀ ਲਿਖ ਕੇ ਆਪਣੀ ਸਕਿਓਰਿਟੀ ’ਚ ਤਾਇਨਾਤ ਅਮਲੇ ਨੂੰ ਘਟਾਉਣ ਦਾ ਹੁਕਮ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਚੰਨੀ ਨੇ ਸਹੁੰ ਚੁੱਕਣ ਉਪਰੰਤ ਡੀ. ਜੀ. ਪੀ. ਨੂੰ ਹਦਾਇਤ ਕੀਤੀ ਸੀ ਕਿ ਉਨ੍ਹਾਂ ਦੇ ਸੁਰੱਖਿਆ ਅਮਲੇ ਨੂੰ ਘਟਾਇਆ ਜਾਵੇ।ਹੁਣ ਮੁੱਖ ਮੰਤਰੀ ਨੇ ਡੀ. ਜੀ. ਪੀ. ਸਹੋਤਾ ਨੂੰ ਚਿੱਠੀ ਲਿਖ ਕੇ ਹੁਕਮ ਦਿੱਤਾ ਹੈ ਕਿ ਉਨ੍ਹਾਂ ਦੇ ਸਕਿਓਰਿਟੀ ’ਚ ਤਾਇਨਾਤ ਅਮਲੇ ਨੂੰ ਘਟਾਇਆ ਜਾਵੇ।