ਦਿੱਲੀ (ਦੇਵ ਇੰਦਰਜੀਤ) : ਲਖੀਮਪੁਰ ਦੀ ਘਟਨਾ 'ਤੇ ਸੁਪਰੀਮ ਕੋਰਟ ਨੇ ਨੋਟਿਸ ਲਿਆ ਹੈ। ਅਦਾਲਤ ਵਿੱਚ ਇਸ ਮਾਮਲੇ ਦੀ ਸੁਣਵਾਈ ਕੱਲ੍ਹ ਯਾਨੀ ਵੀਰਵਾਰ ਨੂੰ ਪ੍ਰਧਾਨ ਜੱਜ ਦੀ ਅਦਾਲਤ ਵਿੱਚ ਹੋਵੇਗੀ। ਲਖੀਮਪੁਰ ਵਿੱਚ 3 ਅਕਤੂਬਰ ਨੂੰ ਹੋਈ ਹਿੰਸਾ ਦੀ ਘਟਨਾ ਨੂੰ ਲੈ ਕੇ ਸੁਪਰੀਮ ਕੋਰਟ ਦੀ ਕਾਰਵਾਈ ਨੂੰ ਲੈ ਕੇ ਲਗਾਤਾਰ ਮੰਗ ਉੱਠ ਰਹੀ ਹੈ। ਲਖੀਮਪੁਰ ਖੀਰੀ ਵਿੱਚ ਕਿਸਾਨਾਂ ਦੇ ਪ੍ਰਦਰਸ਼ਨ ਦੌਰਾਨ ਹੋਈ ਹਿੰਸਾ ਵਿੱਚ 8 ਲੋਕਾਂ ਦੀ ਜਾਨ ਚੱਲੀ ਗਈ ਸੀ।
ਕਾਂਗਰਸ ਦੇ ਸੀਨੀਅਰ ਨੇਤਾ ਕਪਿਲ ਸਿੱਬਲ ਨੇ ਬੁੱਧਵਾਰ ਨੂੰ ਲਖੀਮਪੁਰ ਖੀਰੀ ਹਿੰਸਾ ਮਾਮਲੇ ਦਾ ਹਵਾਲਾ ਦਿੰਦੇ ਹੋਏ ਕਿਹਾ ਸੀ ਕਿ ਚੋਟੀ ਦੀ ਅਦਾਲਤ ਨੂੰ ਇਸ ਮਾਮਲੇ 'ਤੇ ਖੁਦ: ਨੋਟਿਸ ਲੈਂਦੇ ਹੋਏ ਕਦਮ ਚੁੱਕਣਾ ਚਾਹੀਦਾ ਹੈ। ਇਸ ਤੋਂ ਇਲਾਵਾ ਇਸ ਘਟਨਾ ਨੂੰ ਲੈ ਕੇ ਚੋਟੀ ਦੀ ਅਦਾਲਤ ਨੂੰ ਮੰਗਲਵਾਰ ਨੂੰ ਇੱਕ ਪੱਤਰ ਲਿਖ ਕੇ ਤਿੰਨ ਅਕਤੂਬਰ ਦੀ ਇਸ ਘਟਨਾ ਦੇ ਮਾਮਲੇ ਵਿੱਚ ਚੋਟੀ ਦੀ ਅਦਾਲਤ ਦੀ ਨਿਗਰਾਨੀ ਵਿੱਚ ਉੱਚ ਪੱਧਰੀ ਕਾਨੂੰਨੀ ਜਾਂਚ ਦੀ ਅਪੀਲ ਵੀ ਕੀਤੀ ਗਈ ਸੀ।
ਦੋ ਜੱਜਾਂ ਨੇ ਪੱਤਰ ਲਿੱਖ ਕੇ ਪ੍ਰਧਾਨ ਜੱਜ ਐੱਨ.ਵੀ. ਰਮਣ ਨੂੰ ਅਪੀਲ ਕੀਤੀ ਹੈ ਕਿ ਇਸ ਨੂੰ ਜਨਹਿੱਤ ਪਟੀਸ਼ਨ ਦੇ ਰੂਪ ਵਿੱਚ ਲਿਆ ਜਾਵੇ ਤਾਂਕਿ ਦੋਸ਼ੀਆਂ ਨੂੰ ਨਿਆਂ ਦੇ ਘੇਰੇ ਵਿੱਚ ਲਿਆਂਦਾ ਜਾ ਸਕੇ। ਇਸ ਵਿੱਚ ਗ੍ਰਹਿ ਮੰਤਰਾਲਾ ਅਤੇ ਪੁਲਸ ਨੂੰ ਮਾਮਲੇ ਵਿੱਚ ਐੱਫ.ਆਈ.ਆਰ. ਦਰਜ ਕਰਨ ਦਾ ਨਿਰਦੇਸ਼ ਦੇਣ ਅਤੇ ਘਟਨਾ ਵਿੱਚ ਕਥਿਤ ਰੂਪ ਨਾਲ ਸ਼ਾਮਲ ਲੋਕਾਂ ਨੂੰ ਸਜ਼ਾ ਦੇਣ ਦੀ ਵੀ ਮੰਗ ਕੀਤੀ ਗਈ ਹੈ।