ਸਿਰਸਾ (ਦੇਵ ਇੰਦਰਜੀਤ) : ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ 2002 ਦੇ ਮੈਨੇਜਰ ਕਤਲ ਕੇਸ ਵਿੱਚ ਦੋਸ਼ੀ ਪਾਇਆ ਗਿਆ ਹੈ। ਗੁਰਮੀਤ ਰਾਮ ਰਹੀਮ ਸਿੰਘ, ਜੋ ਇਸ ਵੇਲੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ, ਨੂੰ ਪੰਚਕੂਲਾ ਦੀ ਸੀਬੀਆਈ ਅਦਾਲਤ ਨੇ ਦੋਸ਼ੀ ਪਾਇਆ ਹੈ। ਗੁਰਮੀਤ ਰਾਮ ਰਹੀਮ ਸਿੰਘ ਦੇ ਨਾਲ ਉਸਦੇ ਗੰਨਮੈਨ ਨੂੰ ਵੀ ਦੋਸ਼ੀ ਪਾਇਆ ਗਿਆ ਹੈ।
ਦੋਵਾਂ ਵਿਰੁੱਧ ਸਜ਼ਾ ਦਾ ਐਲਾਨ 12 ਅਕਤੂਬਰ ਨੂੰ ਕੀਤਾ ਜਾਵੇਗਾ। 2002 ਵਿੱਚ ਗੁਰਮੀਤ ਰਾਮ ਰਹੀਮ ਸਿੰਘ ਦੇ ਮੈਨੇਜਰ ਰਣਜੀਤ ਸਿੰਘ ਦਾ ਕਤਲ ਕਰ ਦਿੱਤਾ ਗਿਆ ਸੀ। ਕਿਹਾ ਜਾਂਦਾ ਹੈ ਕਿ ਰਣਜੀਤ ਸਿੰਘ ਨੂੰ ਡੇਰੇ ਵਿੱਚ ਗੁਰਮੀਤ ਰਾਮ ਰਹੀਮ ਸਿੰਘ ਦੇ ਕਰਤੂਤਾਂ ਬਾਰੇ ਪਤਾ ਲੱਗ ਗਿਆ ਸੀ। ਇਸ ਤੋਂ ਬਾਅਦ ਉਸ ਨੇ ਆਸ਼ਰਮ ਛੱਡ ਦਿੱਤਾ।
ਗੁਰਮੀਤ ਰਾਮ ਰਹੀਮ ਸਿੰਘ ਇਸ ਵੇਲੇ ਸੁਨਾਰੀਆ ਜੇਲ੍ਹ ਵਿੱਚ ਕੈਦ ਹੈ। ਉਸ ਨੂੰ ਦੋ ਮਾਮਲਿਆਂ ਵਿੱਚ ਸਜ਼ਾ ਸੁਣਾਈ ਗਈ ਹੈ। ਪਹਿਲਾ ਮਾਲਾ ਸਾਧਵੀਆਂ ਨਾਲ ਜਬਰ ਜਨਾਹ ਦਾ ਹੈ ਜਿਸ ਵਿੱਚ ਉਹ 20 ਸਾਲਾਂ ਤੋਂ ਕੈਦ ਹੈ। ਉਸ ਨੂੰ ਰਾਮਚੰਦਰ ਪ੍ਰਜਾਪਤੀ ਦੇ ਕਤਲ ਦੇ ਲਈ ਉਮਰ ਕੈਦ ਹੋਈ ਸੀ।
ਜਾਣਕਾਰੀ ਅਨੁਸਾਰ ਇਸ ਮਾਮਲੇ ਵਿੱਚ ਰਾਮ ਰਹੀਮ, ਕ੍ਰਿਸ਼ਨ ਲਾਲ, ਸਬਦੀਲ, ਅਵਤਾਰ, ਜਸਬੀਰ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ, ਜਦੋਂ ਕਿ ਇੱਕ ਹੋਰ ਦੋਸ਼ੀ ਇੰਦਰਸੈਨ ਦੀ ਮੌਤ ਹੋ ਚੁੱਕੀ ਹੈ।
ਰਾਮ ਰਹੀਮ ਸਿੰਘ ਦੇ ਨਾਲ ਹਨੀਪ੍ਰੀਤ ਦਾ ਨਾਂ ਵੀ ਲਿਆ ਗਿਆ ਹੈ। ਹਨੀਪ੍ਰੀਤ ਕਥਿਤ ਤੌਰ 'ਤੇ ਰਾਮ ਰਹੀਮ ਦੀ ਗੋਦ ਲਈ ਹੋਈ ਧੀ ਹੈ। ਹਾਲਾਂਕਿ ਇਹ ਕਿਹਾ ਜਾਂਦਾ ਹੈ ਕਿ ਹਨੀਪ੍ਰੀਤ ਰਾਮ ਰਹੀਮ ਦੇ ਸਾਰੇ ਕਾਲੇ ਕਾਰਨਾਮਿਆਂ ਵਿੱਚ ਭਾਗੀਦਾਰ ਵੀ ਸੀ।
ਹਨੀਪ੍ਰੀਤ ਨੂੰ ਅਕਤੂਬਰ 2017 ਵਿੱਚ ਪੰਚਕੂਲਾ ਅਦਾਲਤ ਦੇ ਬਾਹਰ ਹੋਈ ਹਿੰਸਾ ਦੇ ਸਬੰਧ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਉਸ ਨੂੰ ਨਵੰਬਰ 2019 ਵਿੱਚ ਜ਼ਮਾਨਤ ਮਿਲੀ ਸੀ।
ਪੰਜਾਬ ਅਤੇ ਹਰਿਆਣਾ ਹਾਈ ਕੋਰਟ 24 ਅਗਸਤ ਨੂੰ ਡੇਰਾ ਸੱਚਾ ਸੌਦੇ ਦਾ ਦੇ ਸਾਬਕਾ ਪ੍ਰਬੰਧਕ ਰਣਜੀਤ ਸਿੰਘ ਦੀ ਹੱਤਿਆ ਦੇ ਮਾਮਲੇ 'ਚ 26 ਅਗਸਤ ਨੂੰ ਸੀਬੀਆਈ ਕੋਰਟ ਪੰਚਕੂਲਾ ਵੱਲੋਂ ਫ਼ੈਸਲਾ ਸੁਣਾਉਣ 'ਤੇ ਰੋਕ ਲਗਾ ਦਿੱਤੀ ਸੀ। ਹਾਈ ਕੋਰਟ 'ਚ ਪਟੀਸ਼ਨ ਦਾਇਰ ਪਟੀਸ਼ਨ 'ਚ ਮੰਗ ਕੀਤੀ ਕਿ ਵਿਸ਼ੇਸ਼ ਸੀਬੀਆਈ ਜੱਜ ਪੰਚਕੂਲਾ, ਸੁਸ਼ੀਲ ਗਰਗ ਨੂੰ ਫ਼ੈਸਲਾ ਸੁਣਾਉਣ ਤੋਂ ਰੋਕਿਆ ਜਾਵੇ।
ਫ਼ੈਸਲਾ ਸੁਣਾਉਣ ਲਈ ਪੰਜਾਬ, ਹਰਿਆਣਾ ਜਾਂ ਚੰਡੀਗੜ੍ਹ 'ਚ ਕਿਸੇ ਹੋਰ ਵਿਸ਼ੇਸ਼ ਸੀਬੀਆਈ ਜੱਜ ਨੂੰ ਇਹ ਮਾਮਲਾ ਤਬਦੀਲ ਕਰਨ ਦੇ ਨਿਰਦੇਸ਼ ਵੀ ਮੰਗ ਕੀਤੀ ਗਈ ਹੈ। ਪਟੀਸ਼ਨਰ ਜਗਸੀਰ ਸਿੰਘ ਮ੍ਰਿਤਕ ਰਣਜੀਤ ਸਿੰਘ ਦਾ ਪੁੱਤਰ ਹੈ। ਪਟੀਸ਼ਨਰ ਅਨੁਸਾਰ ਉਸ ਨੂੰ ਖਦਸ਼ਾ ਹੈ ਕਿ ਸੀਬੀਆਈਜੱਜ ਸੀਬੀਆਈ ਦੇ ਇਕ ਹੋਰ ਵਕੀਲ ਕੇਪੀ ਸਿੰਘ ਜੋ ਕੇਸ ਸੀਬੀਆਈ ਦਾ ਵਕੀਲ ਨਹੀਂ ਹੈ, ਮਾਮਲੇ ਨੂੰ ਪ੍ਰਭਾਵਿਤ ਕਰ ਰਿਹਾ ਹੈ। ਹਾਈ ਕੋਰਟ ਦੇ ਹੁਕਮ 'ਤੇ ਸੀਬੀਆਈ ਜੱਜ ਨੇ ਆਪਣੇ ਉੱਪਰ ਲੱਗੇ ਦੋਸ਼ਾਂ 'ਤੇ ਕੋਰਟ 'ਚ ਜਵਾਬ ਵੀ ਸੌਂਪਿਆ ਸੀ।