by randeep
ਨਿਊਜ਼ ਡੈਸਕ (ਜਸਕਮਲ) : ਪੰਜਾਬ ਦੇ ਗੁਰਦਾਸਪੁਰ ਪੁਲਿਸ ਨੇ ਦੀਨਾਨਗਰ ਤੋਂ ਗ੍ਰਿਫਤਾਰ ਕੀਤੇ ਗਏ ਇਕ ਵਿਅਕਤੀ ਕੋਲੋਂ 900 ਗ੍ਰਾਮ ਆਰਡੀਐਕਸ ਤੇ 3 ਡੈਟੋਨੇਟਰ ਬਰਾਮਦ ਕੀਤੇ ਹਨ। ਹਾਲਾਂਕਿ ਪਲਿਸ ਨੇ ਇਸ ਸਬੰਧੀ ਹਾਲੇ ਕੋਈ ਬਿਆਨ ਨਹੀਂ ਦਿੱਤਾ ਹੈ ਪਰ ਸੂਤਰਾਂ ਦਾ ਕਹਿਣਾ ਹੈ ਕਿ ਇਹ ਬਰਾਮਦਗੀ ਪਿੰਡ ਦਬੁਰਜੀ 'ਚ ਹੋਈ ਹੈ।
ਪੁਲਿਸ ਅਨੁਸਾਰ ਸੁਖਵਿੰਦਰ ਸਿੰਘ ਉਰਫ਼ ਸੋਨੂੰ ਪੁੱਤਰ ਸੰਤਾ ਸਿੰਘ ਵਾਸੀ ਪਿੰਡ ਕੱਕੜ ਥਾਣਾ ਲੋਪੋਕੇ (ਜ਼ਿਲ੍ਹਾ ਅੰਮ੍ਰਿਤਸਰ) ਨੂੰ ਥਾਣਾ ਦੀਨਾਨਗਰ ਦੀ ਪੁਲਿਸ ਨੇ .30 ਬੋਰ ਦੇ ਪਿਸਤੌਲ ਸਮੇਤ ਕਾਬੂ ਕੀਤਾ ਸੀ। ਪੁਲਿਸ ਅਨੁਸਾਰ ਸੋਨੂੰ ਦੇ ਕੱਟੜਪੰਥੀ ਤੇ ਦੇਸ਼ ਵਿਰੋਧੀ ਅਨਸਰਾਂ ਨਾਲ ਸਬੰਧ ਹਨ ਤੇ ਸੋਨੂੰ ਨੇ ਪਾਕਿਸਤਾਨ 'ਚ ਰਹਿੰਦੇ ਆਪਣੇ ਸਾਥੀਆਂ ਦੀ ਮਦਦ ਨਾਲ ਪੰਜਾਬ 'ਚ ਅਸਲਾ ਤੇ ਹਥਿਆਰ ਪ੍ਰਾਪਤ ਕੀਤੇ ਹਨ। ਪੁਲਿਸ ਮੁਤਾਬਕ ਸੁਖਵਿੰਦਰ ਸਿੰਘ ਸੋਨੂੰ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ਦੀ ਸਾਜਿਸ਼ ਰਚ ਰਿਹਾ ਹੈ। ਅਦਾਲਤ ਤੋਂ ਸੁਖਵਿੰਦਰ ਸਿੰਘ ਦਾ ਤਿੰਨ ਦਿਨ ਦਾ ਰਿਮਾਂਡ ਲਿਆ ਗਿਆ ਹੈ।