ਨਿਊਜ਼ ਡੈਸਕ : ਜਿਵੇਂ-ਜਿਵੇਂ ਕੋਰੋਨਾ ਵਾਇਰਸ ਦੇ ਨਵੇਂ ਰੂਪ ਓਮਿਕਰੋਨ ਬਾਰੇ ਨਵੀਂ ਜਾਣਕਾਰੀ ਸਾਹਮਣੇ ਆ ਰਹੀ ਹੈ, ਦੁਨੀਆ ਭਰ 'ਚ ਚਿੰਤਾ ਵਧਦੀ ਜਾ ਰਹੀ ਹੈ। ਯਾਤਰਾ ਪਾਬੰਦੀਆਂ ਨੂੰ ਹੋਰ ਸਖ਼ਤ ਕੀਤਾ ਜਾ ਰਿਹਾ ਹੈ ਤੇ ਵਧ ਰਹੀ ਦਹਿਸ਼ਤ ਦੇ ਵਿਚਕਾਰ ਕਈ ਦੇਸ਼ਾਂ ਦੁਆਰਾ ਉਡਾਣਾਂ 'ਤੇ ਪਾਬੰਦੀ ਲਾਈ ਜਾ ਰਹੀ ਹੈ। ਇਨ੍ਹਾਂ ਪਾਬੰਦੀਆਂ ਦੇ ਬਾਵਜੂਦ, ਨਵੇਂ ਦੇਸ਼ਾਂ 'ਚ ਓਮਿਕਰੋਨ ਦੇ ਮਾਮਲੇ ਸਾਹਮਣੇ ਆ ਰਹੇ ਹਨ। ਅਮਰੀਕਾ, ਸਾਊਦੀ ਅਰਬ ਤੇ ਸੰਯੁਕਤ ਅਰਬ ਅਮੀਰਾਤ (ਯੂਏਈ) ਦੇ ਨਾਮ ਵੀ ਓਮਿਕਰੋਨ ਵੇਰੀਐਂਟ ਦੇ ਕੇਸਾਂ ਵਾਲੇ ਦੇਸ਼ਾਂ 'ਚ ਸ਼ਾਮਲ ਕੀਤੇ ਗਏ ਹਨ। ਇਨ੍ਹਾਂ ਤਿੰਨਾਂ ਦੇਸ਼ਾਂ ਵਿਚ ਇਕ-ਇਕ ਕੇਸ ਪਾਇਆ ਗਿਆ ਹੈ।
ਵਿਸ਼ਵ ਸਿਹਤ ਸੰਗਠਨ (WHO) ਨੇ 23 ਦੇਸ਼ਾਂ 'ਚ ਇਸ ਦੇ ਪਹੁੰਚਣ ਦੀ ਜਾਣਕਾਰੀ ਦਿੱਤੀ ਹੈ। ਕੋਰੋਨਾ ਦੇ ਨਵੇਂ ਵੇਰੀਐਂਟ ਓਮਾਈਕਰੋਨ ਨੇ ਪੂਰੀ ਦੁਨੀਆ ਨੂੰ ਦਹਿਸ਼ਤ 'ਚ ਪਾ ਦਿੱਤਾ ਹੈ। ਇਸ ਕਾਰਨ ਭਾਰਤ ਸਰਕਾਰ ਨੇ ਵੀ ਆਪਣੇ ਪੱਧਰ 'ਤੇ ਸਖ਼ਤੀ ਦਿਖਾਉਣੀ ਸ਼ੁਰੂ ਕਰ ਦਿੱਤੀ ਹੈ। ਹੁਣ ਜਾਣਕਾਰੀ ਮਿਲੀ ਹੈ ਕਿ ਦੇਸ਼ ਵਿੱਚ 11 ਅੰਤਰਰਾਸ਼ਟਰੀ ਉਡਾਣਾਂ ਉਤਰੀਆਂ ਹਨ ਅਤੇ ਇਨ੍ਹਾਂ ਵਿੱਚੋਂ 6 ਯਾਤਰੀ ਕੋਵਿਡ ਪਾਜ਼ੀਟਿਵ ਪਾਏ ਗਏ ਹਨ।