ਨਿਊਜ਼ ਡੈਸਕ, ਪਠਾਨਕੋਟ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾ ਨੇ ਪੰਜਾਬ ਲਈ ਚੌਥੀ ਗਰੰਟੀ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਨੇ ਪਠਾਨਕੋਟ ਆਪਣੀ ਤਿਰੰਗਾ ਰੈਲੀ ਦੀ ਅਗਵਾਈ ਕਰਦਿਆਂ ਕਿਹਾ ਕਿ ਪੰਜਾਬ ਦੇ ਲਈ ਆਪ ਦੀ ਚੌਥੀ ਗਰੰਟੀ ਸਿੱਖਿਆ ਦੀ ਹੈ। ਪੰਜਾਬ 'ਚ ਪੈਦਾ ਹੋਣ ਵਾਲੇ ਹਰ ਬੱਚੇ ਨੂੰ ਮੁਫਤ ਤੇ ਸਭ ਤੋਂ ਵਧੀਆ ਸਿੱਖਿਆ ਮੁਹੱਈਆ ਕਰਵਾਈ ਜਾਵੇਗੀ। ਦਿੱਲੀ ਵਾਂਗ ਪੰਜਾਬ 'ਚ ਦੇਸ਼ ਲਈ ਸ਼ਹਾਦਤ ਦੇਣ ਵਾਲੇ ਜਵਾਨ ਨੂੰ ਇਕ ਕਰੋੜ ਦੀ ਰਾਸ਼ੀ ਦਿੱਤੀ ਜਾਵੇਗੀ। ਚਾਹੇ ਉਹ ਫੌਜੀ ਹੋਵੇ ਜਾਂ ਪੁਲਿਸ ਦਾ ਜਵਾਨ।
ਕੇਜਰੀਵਾਲ ਦਾ ਵੀਰਵਾਰ ਦਾ ਦੌਰਾ ਪਿਛਲੇ ਦੋ ਮਹੀਨਿਆਂ 'ਚ ਉਨ੍ਹਾਂ ਦਾ ਛੇਵਾਂ ਦੌਰਾ ਹੈ ਤੇ ਇਹ ਸੰਕੇਤ ਦਿੰਦਾ ਹੈ ਕਿ ਪਾਰਟੀ ਵੋਟਾਂ ਨੂੰ ਆਪਣੇ ਤਰੀਕੇ ਨਾਲ ਬਦਲਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ।
22 ਨਵੰਬਰ ਨੂੰ ਕੇਜਰੀਵਾਲ ਨੇ ਇਹ ਵੀ ਐਲਾਨ ਕੀਤਾ ਸੀ ਕਿ ਜੇਕਰ ਪਾਰਟੀ ਸੱਤਾ 'ਚ ਆਉਂਦੀ ਹੈ, ਤਾਂ 'ਆਪ' ਪੰਜਾਬ 'ਚ 18 ਸਾਲ ਜਾਂ ਇਸ ਤੋਂ ਵੱਧ ਉਮਰ ਦੀ ਹਰ ਔਰਤ ਨੂੰ ਪ੍ਰਤੀ ਮਹੀਨਾ 1,000 ਰੁਪਏ ਦੇਵੇਗੀ। ਮੋਗਾ ਵਿਖੇ ਔਰਤਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਔਰਤਾਂ ਨੂੰ ਕਿਹਾ ਸੀ ਕਿ ਉਹ ਉਨ੍ਹਾਂ ਨੂੰ ਅਤੇ ਉਨ੍ਹਾਂ ਦੀ ਪਾਰਟੀ ਨੂੰ ਮੌਕਾ ਦੇਣ।