by jaskamal
ਨਿਊਜ਼ ਡੈਸਕ (ਜਸਕਮਲ) : ਸਾਂਝੇ ਕਿਸਾਨ ਮੋਰਚੇ ਨੇ ਸਰਕਾਰ ਨਾਲ ਐੱਮਐੱਸਪੀ ਤੇ ਹੋਰ ਮੰਗਾਂ ਮਨਵਾਉਣ ਲਈ ਗੱਲਬਾਤ ਕਰਨ ਵਾਸਤੇ ਪੰਜ ਮੈਂਬਰੀ ਕਮੇਟੀ ਕਾਇਮ ਕੀਤੀ ਹੈ। ਮੋਰਚੇ ਦੀ ਅੱਜ ਇੱਥੇ ਹੋਈ ਮੀਟਿੰਗ ’ਚ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਜਦੋਂ ਤਕ ਭਾਰਤ ਸਰਕਾਰ ਤੋਂ ਰਸਮੀ ਤੇ ਤਸੱਲੀਬਖਸ਼ ਜਵਾਬ ਨਹੀਂ ਮਿਲਦਾ ਉਦੋਂ ਤੱਕ ਕਿਸਾਨ ਅੰਦੋਲਨ ਇਸੇ ਤਰ੍ਹਾਂ ਜਾਰੀ ਰਹੇਗਾ। ਮੋਰਚਾ ਦੀ ਅਗਲੀ ਮੀਟਿੰਗ ਹੁਣ 7 ਦਸੰਬਰ ਨੂੰ ਤੈਅ ਕੀਤੀ ਗਈ ਹੈ।
ਸੰਯੁਕਤ ਕਿਸਾਨ ਮੋਰਚਾ ਨੇ ਅੱਜ ਕੇਂਦਰ ਸਰਕਾਰ ਨੂੰ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ 702 ਕਿਸਾਨਾਂ ਦੀ ਸੂਚੀ ਵੀ ਭੇਜ ਦਿੱਤੀ ਹੈ ਤੇ ਕਿਹਾ ਕਿ ਅੰਦੋਲਨ ਦੌਰਾਨ ਜਾਨ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਜਾਂ ਰਿਸ਼ਤੇਦਾਰਾਂ ਨੂੰ ਮੁਆਵਜ਼ਾ ਦਿੱਤਾ ਜਾਵੇ।