by jaskamal
ਨਿਊਜ਼ ਡੈਸਕ (ਜਸਕਮਲ) : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਸੂਬੇ ਦੀਆਂ 32 ਕਿਸਾਨ ਜਥੇਬੰਦੀਆਂ ਦੀ ਬੈਠਕ 23 ਦਸੰਬਰ ਨੂੰ ਸਵੇਰੇ 11 ਵਜੇ ਚੰਡੀਗੜ੍ਹ ਸਥਿਤ ਪੰਜਾਬ ਭਵਨ 'ਚ ਹੋਵੇਗੀ। ਇਸ ਮੀਟਿੰਗ ਸਬੰਧੀ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਕਿਸਾਨ ਜਥੇਬੰਦੀਆਂ ਨੂੰ ਮੀਟਿੰਗ ਵਿੱਚ ਵੇਲੇ ਸਿਰ ਪੁੱਜਣ ਬਾਰੇ ਪੱਤਰ ਭੇਜੇ ਹਨ।
ਦੱਸਣਯੋਗ ਹੈ ਕਿ ਕਿਸਾਨ ਅੰਦੋਲਨ ਮੁਲਤਵੀ ਦੇ ਐਲਾਨ ਤੋਂ ਬਾਅਦ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ 18 ਦਸੰਬਰ ਨੂੰ ਮੀਟਿੰਗ ਦਾ ਸੱਦਾ ਦਿੱਤਾ ਸੀ ਪਰ ਬਾਅਦ 'ਚ ਮੁੱਖ ਮੰਤਰੀ ਚੰਨੀ ਨੇ ਮੀਟਿੰਗ ਦੀ ਤਰੀਕ 20 ਦਸੰਬਰ ਦੱਸ ਦਿੱਤੀ। ਹੁਣ ਸਰਕਾਰ ਵੱਲੋਂ ਜਥੇਬੰਦੀਆਂ ਨੂੰ 23 ਦਸੰਬਰ ਨੂੰ ਮੀਟਿੰਗ ਦਾ ਸੱਦਾ ਦਿੱਤਾ ਹੈ। ਕਿਸਾਨ ਜਥੇਬੰਦੀਆਂ ਨੇ ਪੰਜਾਬ ਸਰਕਾਰ ਦੀ ਵਾਅਦਾਖਿਲਾਫੀ ਵਿਰੁੱਧ ਮੋਰਚਾ ਖੋਲ੍ਹਣ ਦਾ ਐਲਾਨ ਕੀਤਾ ਹੈ।