by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅਜਨਾਲਾ ਦੇ ਪਿੰਡ ਕੋਟਲਾ ਕਾਜੀਆਂ ਵਿਖੇ ਪਟਾਕੇ ਬਣਾਉਣ ਲਈ ਪੋਟਾਸ਼ ਕੁੱਟਣ ਦੌਰਾਨ ਹੋਏ ਜ਼ਬਰਦਸਤ ਧਮਾਕੇ ’ਚ ਇਕ ਬੱਚੇ ਦੀ ਮੌਤ ਹੋ ਗਈ ਜਦਕਿ ਤਿੰਨ ਜ਼ਖ਼ਮੀ ਹੋ ਗਏ। ਜਾਣਕਾਰੀ ਅਨੁਸਾਰ ਪਿੰਡ ਵਿਚ ਵਾਲੀਬਾਲ ਦਾ ਟੂਰਨਾਮੈਂਟ ਚੱਲ ਰਿਹਾ ਸੀ ਅਤੇ ਇਸ ਟੂਰਨਾਮੈਂਟ ’ਚ ਪਿੰਡ ਦੀ ਟੀਮ ਜੇਤੂ ਰਹੀ ਸੀ। ਜਿੱਤ ਦੀ ਖੁਸ਼ੀ ਮਨਾਉਣ ਲਈ ਕੁਝ ਬੱਚੇ ਲੋਹੇ ਦੇ ਕੂੰਡੇ ਵਿਚ ਪੋਟਾਸ਼ ਕੁੱਟ ਕੇ ਪਟਾਕੇ ਬਣਾਉਣ ਦਾ ਯਤਨ ਕਰ ਰਹੇ ਸਨ ਕਿ ਅਚਾਨਕ ਜ਼ੋਰਦਾਰ ਧਮਾਕਾ ਹੋ ਗਿਆ।
ਇਹ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਕਈ ਬੱਚਿਆਂ ਦੇ ਅੰਗ ਬੁਰੀ ਤਰ੍ਹਾਂ ਨੁਕਸਾਨੇ ਗਏ। ਧਮਾਕੇ ਦੌਰਾਨ ਪਿੰਡ ਦੇ ਰਹਿਣ ਵਾਲੇ ਗੁਰਪ੍ਰੀਤ ਸਿੰਘ (12) ਪੁੱਤਰ ਸੁਖਜੀਤ ਸਿੰਘ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਦੀ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿਚ ਮੌਤ ਹੋ ਗਈ।