by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ 'ਚ ਪੈਂਦੇ ਕਿਸ਼ਨਪੁਰਾ ਇਲਾਕੇ ਵਿੱਚ ਇੱਕ 20 ਸਾਲਾ ਨੌਜਵਾਨ ਨੇ ਸ਼ੱਕੀ ਹਾਲਤ 'ਚ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ । ਮ੍ਰਿਤਕ ਦੀ ਪਛਾਣ ਰਵੀ ਦੇ ਰੂਪ 'ਚ ਹੋਈ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਸੀ ਕਿ ਮ੍ਰਿਤਕ ਦੀ ਭੈਣ ਮਮਤਾ ਉਸ ਨੂੰ ਚਾਹ ਦੇਣ ਲਈ ਉਸ ਦੇ ਕਮਰੇ 'ਚ ਗਈ। ਉਸ ਦੇ ਦੇਖਿਆ ਕਿ ਰਵੀ ਪੱਖੇ ਨਾਲ ਲਟਕ ਰਿਹਾ ਸੀ। ਉਸ ਨੇ ਰੋਲ ਪਾ ਕੇ ਲੋਕਾਂ ਨੂੰ ਬੁਲਾਇਆ। ਲੋਕਾਂ ਵਲੋਂ ਇਸ ਘਟਨਾ ਦੀ ਸੂਚਨਾ ਮੌਕੇ 'ਤੇ ਪੁਲਿਸ ਨੂੰ ਦਿੱਤੀ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਲਿਆ ਹੈ। ਦੱਸਿਆ ਜਾ ਰਿਹਾ ਮ੍ਰਿਤਕ ਮਾਨਸਿਕ ਤੇ ਆਰਥਿਕ ਤੋਰ 'ਤੇ ਪ੍ਰੇਸ਼ਾਨ ਸੀ, ਜਿਸ ਕਾਰਨ ਉਸ ਨੇ ਹੀ ਕਦਮ ਚੁੱਕਿਆ ਹੈ। ਫਿਲਹਾਲ ਪੁਲਿਸ ਨੇ ਪਰਿਵਾਰਿਕ ਮੈਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।