ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਵੱਧ ਰਹੀ ਅੰਤਰਾਸ਼ਟਰੀ ਵਿਦਿਆਰਥੀਆਂ ਦੀ ਗਿਣਤੀ ਨੂੰ ਰੋਕਣ ਲਈ ਵਿਦੇਸ਼ੀ ਵਿਦਿਆਰਥੀਆਂ ਦੇ ਦਾਖਲੇ 'ਤੇ ਪਾਬੰਦੀ ਲਗਾਉਣ ਦੀ ਤਿਆਰੀ ਕਰ ਰਹੀ ਹੈ। ਜਾਣਕਾਰੀ ਅਨੁਸਾਰ ਸੁਨਕ ਸਰਕਾਰ ਵਿਦੇਸ਼ੀ ਵਿਦਿਆਰਥੀਆਂ ਤੇ ਘੱਟ ਕੁਆਲਿਟੀ ਦੀਆਂ ਡਿਗਰੀਆਂ ਲੈਣ 'ਤੇ ਰੋਕ ਲਗਾਉਣ ਦਾ ਵਿਚਾਰ ਕਰ ਰਹੀ ਹੈ। ਇਸ ਦਾ ਜ਼ਿਆਦਾ ਅਸਰ ਭਾਰਤੀ ਵਿਦਿਆਰਥੀਆਂ 'ਤੇ ਪੈ ਸਕਦਾ ਹੈ। ਦੱਸ ਦਈਏ ਕਿ ਅਮਰੀਕਾ ਤੋਂ ਬਾਅਦ ਬ੍ਰਿਟੇਨ 'ਚ ਭਾਰਤੀ ਵਿਦਿਆਰਥੀ ਦੀ ਗਿਣਤੀ ਵੱਧ ਰਹੀ ਹੈ। ਇਸ ਸਾਲ ਕੁੱਲ 1,27,731 ਭਾਰਤੀ ਵਿਦਿਆਰਥੀਆਂ ਨੂੰ ਵੀਜ਼ੇ ਜਾਰੀ ਕੀਤੇ ਗਏ ਹਨ।
2022 -23 'ਚ ਅਮਰੀਕਾ ਜਾਣ ਵਾਲੇ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਚੀਨ ਨੂੰ ਪਿੱਛੇ ਛੱਡ ਸਕਦੀ ਹੈ ਕਿਉਕਿ ਜੂਨ ਤੋਂ ਅਗਸਤ 'ਚ ਹੁਣ ਤੱਕ 82 ਹਜ਼ਾਰ ਭਾਰਤੀ ਵਿਦਿਆਰਥੀਆਂ ਨੂੰ ਵੀਜ਼ੇ ਜਾਰੀ ਹੋਏ ਹਨ ।ਦੱਸਿਆ ਜਾ ਰਿਹਾ ਕਿ ਸੁਨਕ ਸਰਕਾਰ ਹੁਣ ਉੱਚ ਯੂਨੀਵਰਸਿਟੀਆਂ ਵਲੋਂ ਸਵੀਕਾਰ ਕੀਤੀਆਂ ਜਾਣ ਵਾਲਿਆਂ ਅਰਜ਼ੀਆਂ ਨੂੰ ਛੱਡ ਕੇ ਵਿਦੇਸ਼ੀ ਵਿਦਿਆਰਥੀਆਂ 'ਤੇ ਪਾਬੰਦੀ ਲੱਗਾ ਸਕਦੀ ਹੈ। ਇਸ ਦੇ ਨਾਲ ਹੀ ਉੱਚ ਚੋਟੀ ਦੀਆਂ ਯੂਨੀਵਰਸਿਟੀਆਂ 'ਚ ਦਾਖਲਾ ਕੰਟਰੋਲ ਕੀਤਾ ਜਾ ਸਕਦਾ ਹੈ । ਜ਼ਿਕਰਯੋਗ ਹੈ ਕਿ ਰਿਸ਼ੀ ਸੁਨਕ ਨੇ ਭਾਰਤ ਦੇ ਨੌਜਵਾਨਾਂ ਨੂੰ ਹਰ ਸਾਲ ਬ੍ਰਿਟੇਨ ਵਿੱਚ ਕੰਮ ਕਰਨ ਲਈ 3000 ਵੀਜ਼ਾ ਦੇਣ ਦੀ ਘੋਸ਼ਣਾ ਕੀਤੀ ਸੀ ।