by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਵਿੱਚ ਘਰ ਘਰ ਵੰਡਣ ਦੀ ਸਕੀਮ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਵੱਡਾ ਝੱਟਕਾ ਦਿੱਤਾ ਹੈ। 1 ਅਕਤੂਬਰ ਨੂੰ ਸ਼ੁਰੂ ਹੋਣ ਵਾਲੀ ਇਸ ਸਕੀਮ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਡਬਲ ਬੈਚ 'ਤੇ ਰੋਕ ਦਿੱਤਾ ਹੈ। ਦੱਸ ਦਈਏ ਕਿ ਇਹ ਫੈਸਲਾ ਡਿਪੂ ਹੋਲਡਰਾਂ ਵਲੋਂ ਪਾਈ ਪ ਪਟੀਸ਼ਨ ਤੋਂ ਬਾਅਦ ਸੁਣਾਇਆ ਗਿਆ ਹੈ। ਇਸ ਤੋਂ ਪਹਿਲਾ ਇਹ ਮਾਮਲਾ ਸਿੰਗਲ ਬੈਚ ਕੋਲ ਹੀ ਸੀ। ਜਿਸ ਤੋਂ ਬਾਅਦ ਡਬਲ ਬੈਚ ਨੂੰ ਰੈਫਰ ਕਰ ਦਿੱਤਾ ਗਿਆ । ਇਸ ਮਾਮਲੇ ਤੇ ਸੁਣਵਾਈ ਕਰਦੇ ਡਬਲ ਬੈਚ ਨੇ ਸਰਕਾਰ ਕੋਲੋਂ ਇਸ ਦਾ ਜਵਾਬ ਮੰਗਿਆ ਹੈ ।