by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੀ ਮਾਨ ਸਰਕਾਰ ਨੂੰ ਫਿਰ ਵੱਡਾ ਝਟਕਾ ਲਗਾ ਹੈ ਕਿਉਕਿ ਕੇਂਦਰ ਨੇ ਸੂਬੇ ਨੂੰ ਪੇਂਡੂ ਵਿਕਾਸ ਫ਼ੰਡ ਦੇਣ ਤੋਂ ਕੋਰੀ ਨਾਂਹ ਕਰ ਦਿੱਤੀ ਹੈ। ਦੱਸ ਦਈਏ ਕਿ ਪੰਜਾਬ ਸਰਕਾਰ ਨੂੰ ਉਮੀਦ ਸੀ ਕਿ ਕੇਂਦਰ ਵਲੋਂ ਸੂਬੇ ਨੂੰ 2880 ਕਰੋੜ ਰੁਪਏ ਪੇਂਡੂ ਵਿਕਾਸ ਫ਼ੰਡ ਮੁਹਈਆ ਕਰਵਾ ਦਿੱਤੇ ਜਾਣਗੇ ਪਰ ਕੇਂਦਰ ਨੇ ਪੰਜਾਬ ਸਰਕਾਰ ਨੂੰ ਕੋਰੀ ਨਾਂਹ ਕਰ ਦਿੱਤੀ । ਜਾਣਕਾਰੀ ਅਨੁਸਾਰ ਕੇਂਦਰੀ ਮੰਤਰੀ ਪਿਯੂਸ਼ ਗੋਇਲ ਨੇ ਮੁੱਖ ਮੰਤਰੀ ਮਾਨ ਨੂੰ ਪੱਤਰ ਲਿਖ ਕੇ ਇਸ ਬਾਰੇ ਜਾਣਕਾਰੀ ਦਿੱਤੀ । ਪੱਤਰ 'ਚ ਸੂਬੇ ਦਾ ਪੇਂਡੂ ਵਿਕਾਸ ਫ਼ੰਡ ਜਾਰੀ ਕਰਨ ਦੀ ਅਪੀਲ ਕੀਤੀ ਸੀ। ਕੇਂਦਰੀ ਮੰਤਰੀ ਨੇ ਲਿਖਿਆ ਕਿ ਵਿਭਾਗੀ ਨਿਯਮਾਂ ਅਨੁਸਾਰ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਹਰਪਾਲ ਸਿੰਘ ਚੀਮਾ ਨੇ ਕਿਹਾ ਕੇਂਦਰ ਦੇ ਵਿਰਕਰੇ ਖਿਲਾਫ ਅਸੀਂ ਚੁੱਪ ਨਹੀ ਬੈਠਾਂਗੇ ।