by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਭਾਰਤੀ ਫੋਜ ਲਈ ਨੌਜਵਾਨਾਂ ਦਾ ਇਕ ਵੱਡਾ ਵਰਗ ਫੋਜ ਵਿੱਚ ਨੌਕਰੀ ਲਈ ਸਖਤ ਮਿਹਨਤ ਕਰਦਾ ਹੈ। ਫੋਜ ਵਿੱਚ ਭਰਤੀ ਹੋ ਕੇ ਸੇਵਾ ਕਰਨਾ ਚਾਹੁੰਦਾ ਹੈ। ਇਸ ਮਾਮਲੇ ਨੂੰ ਲੈ ਕੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਲੋਕ ਸਭਾ ਹਲਕਾ ਹੁਸ਼ਿਆਰਪੁਰ ਨੇ ਰੱਖਿਆ ਮੰਤਰੀ ਨੂੰ ਪੱਤਰ ਲਿਖਿਆ ਸੀ। ਜਿਸ 'ਚ ਕੋਰੋਨਾ ਕਾਲ ਵਿੱਚ 2 ਸਾਲ ਫੋਜ ਦੀ ਭਰਤੀ ਨਾ ਹੋਣ ਕਾਰਨ ਨੌਜਵਾਨਾਂ ਦੀ ਉਮਰ ਜਿਆਦਾ ਹੋ ਗਈ ਹੈ। ਜਿਸ ਕਾਰਨ ਉਹ ਹੁਣ ਦੇਸ਼ ਦੀ ਸੇਵਾ ਕਰਨ ਦਾ ਮੌਕਾ ਨਹੀਂ ਮਿਲ ਪਾ ਰਿਹਾ ਹੈ। ਉਨ੍ਹਾਂ ਨੇ ਲਿਖਿਆ ਫੋਜ ਵਿੱਚ ਭਰਤੀ ਲਈ ਨੌਜਵਾਨਾਂ ਦੀ ਉਮਰ ਜੋ ਕਿ 21 ਸਾਲ ਹੈ। ਜਿਸ ਕਾਰਨ ਕੇਂਦਰ ਸਰਕਾਰ ਵਲੋਂ ਇਸ 'ਚ 2 ਸਾਲ ਦਾ ਵਾਧਾ ਕੀਤਾ ਗਿਆ ਹੈ। ਹੁਣ ਫੋਜ ਦੀ ਭਰਤੀ ਲਈ ਉਮੇ 21 ਸਾਲ ਤੋਂ 23 ਸਾਲ ਤੱਕ ਕਰ ਦਿੱਤੀ ਗਈ ਹੈ ।