by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਮੁੱਖ ਮੰਤਰੀ ਮਾਨ ਵਲੋਂ ਅੱਜ ਲੁਧਿਆਣਾ 'ਚ ਮਾਸਟਰ ਕੈਡਰ ਦੇ 3910 ਅਧਿਆਪਕਾਂ ਨੂੰ ਨਿਯੁਕਤੀ ਪੱਤਰ ਵੰਡੇ ਜਾਣਗੇ। CM ਮਾਨ ਨੇ ਕਿਹਾ ਕਿ ਅਸੀਂ ਆਪਣੇ ਵਾਅਦੇ ਅਨੁਸਾਰ ਨਵੇਂ ਸਾਲ ਦੀ ਸ਼ੁਰੂਆਤ ਰੁਜ਼ਗਾਰ ਤੋਂ ਕਰਨ ਜਾ ਰਹੇ ਹਾਂ। ਇਨ੍ਹਾਂ ਅਧਿਆਪਕਾ ਦੀ ਨਿਯੁਕਤੀ ਸਿੱਖਿਆ ਵਿਭਾਗ 'ਚ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਅਸੀਂ ਪੰਜਾਬੀਆਂ ਨੂੰ ਭਰੋਸਾ ਦਿਵਾਉਂਦੇ ਹਾਂ ਕਿ ਸਭ ਦੇ ਮਸਲੇ ਜਲਦ ਹੱਲ ਕੀਤੇ ਜਾਣਗੇ। ਇਸ ਨਵੇਂ ਸਾਲ 'ਚ ਸਰਕਾਰੀ ਰੁਜ਼ਗਾਰ, ਸਿਹਤ ਨੂੰ ਪਹਿਲ ਦਿੱਤੀ ਜਾਵੇਗੀ।