ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ ਤੋਂ ਇਕ ਖਬਰ ਸਾਹਮਣੇ ਆਈ ਹੈ, ਜਿਥੇ ਇਕ ਘਰ ਦੇ ਬਾਹਰ ਲੜਾਈ ਕਰ ਰਹੇ ਨੌਜਵਾਨ ਨੂੰ ਜਦੋ ਭਾਜਪਾ ਆਗੂ ਰੋਕਣ ਲਈ ਗਏ ਤਾਂ ਕੁਝ ਨੌਜਵਾਨ ਨੇ ਉਨ੍ਹਾਂ ਤੇ ਹਮਲਾ ਕਰ ਦਿੱਤਾ। ਕੁੱਟਮਾਰ ਦੌਰਾਨ ਉਨ੍ਹਾਂ ਨੂੰ ਗੰਭੀਰ ਸੱਟਾਂ ਲੱਗੀ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਨਿੱਜੀ ਹਸਪਤਾਲ ਦਾਖਿਲ ਕਰਵਾਈ ਗਿਆ। ਜਿਥੇ ਉਨ੍ਹਾਂ ਦੀ ਮੌਕੇ ਤੇ ਹੀ ਮੌਤ ਹੋ ਗਈ ਸੀ ਹਮਲਾ ਕਰਨ ਵਾਲੇ ਨੌਜਵਾਨ ਧਮਕੀਆਂ ਦੇ ਕੇ ਮੌਕੇ ਤੋਂ ਫਰਾਰ ਹੋ ਗਏ। ਮ੍ਰਿਤਕ ਭਾਜਪਾ ਨੇਤਾ ਦਾ ਨਾਮ ਭਾਰਤ ਭੂਸ਼ਨ ਹੈ।
ਲੋਕਾਂ ਵਲੋਂ ਇਸ ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਦੋਸ਼ੀ ਨੌਜਵਾਨ ਫਰਾਰ ਦੱਸੇ ਜਾ ਰਹੇ ਹਨ। ਮ੍ਰਿਤਕ ਦੇ ਬੇਟੇ ਨੇ ਦੱਸਿਆ ਕਿ ਉਹ ਐਕਸਾਈਜ ਡਿਪਾਰਟਮੈਂਟ ਵਿੱਚ ਕੰਮ ਕਰਦਾ ਹੈ। ਉਸ ਨੇ ਕਿਹਾ ਕਿ ਉਹ ਆਪਣੇ ਪਰਿਵਾਰ ਦੇ ਨਾਲ ਘਰ ਮੌਜੂਦ ਸੀ। ਇਸ ਦੋੜਨ ਹੀ ਉਸ ਦੇ ਘਰ ਬਾਹਰ ਕੁਝ ਨੌਜਵਾਨ ਰੋਲ ਪਾ ਰਹੇ ਸੀ ਤੇ ਆਪਸ ਵਿੱਚ ਲੜਾਈ ਕਰ ਰਹੇ ਸੀ।ਜਦੋ ਉਸ ਦੇ ਪਿਤਾ ਨੇ ਉਨ੍ਹਾਂ ਨੂੰ ਝਗੜਾ ਕਰਨ ਤੋਂ ਰੋਕਿਆ ਤਾਂ ਉਨ੍ਹਾਂ ਨੌਜਵਾਨਾਂ ਨੇ ਮੇਰੇ ਪਿਤਾ 'ਤੇ ਹਮਲਾ ਕਰ ਦਿੱਤਾ। ਜਿਸ ਕਾਰਨ ਉਨ੍ਹਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਪੁਲਿਸ ਵਲੋਂ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ।