by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ ਦੀ ਸੈਟਰਲ ਜੇਲ੍ਹ ਤੋਂ ਇਕ ਮਾਮਲਾ ਸਾਮਣੇ ਆਇਆ ਹੈ ਜਿਥੇ 2 ਧਿਰਾਂ 'ਚ ਖੂਨੀ ਝੜਪ ਹੋਈ ਹੈ ਦੱਸਿਆ ਜਾ ਰਿਹਾ ਹੈ ਕਿ ਇਕ ਲੜਾਈ ਦੌਰਾਨ 2 ਹਵਾਲਾਤੀ ਜਖਮੀ ਹੋ ਗਿਆ ਹੈ। ਜਿਨਾ ਨੂੰ ਮੌਕੇ ਤੇ ਹਸਪਤਾਲ ਦਾਖਿਲ ਕਰਵਾਈ ਗਿਆ। ਦੱਸ ਦਈਏ ਲਗਾਤਾਰ ਜੇਲ੍ਹ 'ਚੋ ਕੁੱਟਮਾਰ ਜਾਂ ਖੂਨੀ ਝੜਪ ਦੇ ਮਾਮਲੇ ਸਾਮਣੇ ਆ ਰਹੇ ਹਨ।
ਜਿਕਰਯੋਗ ਹੈ ਕਿ ਲੁਧਿਆਣਾ ਵਿਖੇ ਇਕ ਨੌਜਵਾਨ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕੀਤਾ ਗਿਆ ਹੈ। ਇਸ ਮਾਮਲੇ 'ਚ ਪੁਲਿਸ ਨੇ 7 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਹੈ। 2 ਦੀ ਰਿਮਾਂਡ ਖ਼ਤਮ ਹੋਣ ਤੇ ਉਨ੍ਹਾਂ ਨੂੰ ਨਿਆਂਇਕ ਦੀ ਹਿਰਾਸਤ 'ਚ ਭੇਜਿਆ ਗਿਆ ਸੀ। ਇਨ੍ਹਾਂ ਦੋਨਾਂ ਦੋਸ਼ੀਆਂ ਦੀ ਜੇਲ ਵਿੱਚ ਕੁੱਟਮਾਰ ਕੀਤੀ ਗਈ ਹੈ। ਪੁਲਿਸ ਵਲੋਂ ਮਾਮਲੇ ਦੀ ਕਾਰਵਾਈ ਕੀਤੀ ਜਾ ਰਹੀ ਹੈ।