by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਝਾਰਖੰਡ ਦੇ ਗਿਰੀਡੀਹ ਜ਼ਿਲ੍ਹੇ ਤੋਂ ਮਦੰਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਯਾਤਰੀਆਂ ਨਾਲ ਭਰੀ ਬੱਸ ਪੁੱਲ ਤੋਂ ਨਦੀ 'ਚ ਡਿੱਗ ਗਈ। ਇਸ ਹਾਦਸੇ ਦੌਰਾਨ 4 ਤੋਂ ਵੱਧ ਲੋਕਾਂ ਦੀ ਦਰਦਨਾਕ ਮੌਤ ਹੋ ਗਈ ,ਜਦਕਿ ਕਈ ਲੋਕ ਗੰਭੀਰ ਜਖ਼ਮੀ ਹੋ ਗਏ ।ਜਿਨ੍ਹਾਂ ਨੂੰ ਇਲਾਜ਼ ਲਈ ਹਸਪਤਾਲ ਭਰਤੀ ਕਰਵਾਇਆ ਗਿਆ ।ਪੁਲਿਸ ਅਧਿਕਾਰੀ ਅਨਿਲ ਨੇ ਦੱਸਿਆ ਕਿ ਇਹ ਹਾਦਸਾ ਗਿਰੀਡੀਹ ਡੁਮਰੀ ਰੋਡ ਕੋਲ ਦੇਰ ਰਾਤ 9 ਵਜੇ ਦੇ ਕਰੀਬ ਵਾਪਰਿਆ, ਜਦੋ ਰਾਂਚੀ ਤੋਂ ਗਿਰੀਡੀਹ ਜਾ ਰਹੀ ਬੱਸ ਨਦੀ 'ਚ ਡਿੱਗ ਗਈ ।
ਇਸ ਘਟਨਾ ਦੌਰਾਨ 4 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ,ਜਦਕਿ ਕਈ ਲੋਕ ਗੰਭੀਰ ਜਖ਼ਮੀ ਹਨ ।ਉੱਥੇ ਹੀ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਵਲੋਂ ਬਚਾਅ ਕਾਰਜ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਰਾਂਚੀ ਤੋਂ ਗਿਰੀਡੀਹ ਜਾ ਰਹੀ ਬੱਸ ਬਰਾਕਰ ਨਦੀ 'ਚ ਡਿੱਗ ਹਾਦਸੇ ਦਾ ਸ਼ਿਕਾਰ ਹੋਣ ਦੀ ਦੁਖਦ ਖ਼ਬਰ ਮਿਲੀ ਹੈ ।