by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅਦਾਕਾਰਾ ਸੋਨੀਆ ਮਾਨ ਦੀ ਅਗਵਾਈ ਵਿੱਚ ਅੰਮ੍ਰਿਤਸਰ ਤੋਂ ਮੋਹਾਲੀ ਵੱਲ ਨੂੰ ਬੰਦੀ ਸਿੰਘਾਂ ਦੀ ਰਿਹਾਈ ਵਾਲੇ ਕਾਫਲੇ ਨੂੰ ਰਵਾਨਾ ਕੀਤਾ ਗਿਆ। ਦੱਸ ਦਈਏ ਕਿ ਕੌਮੀ ਇਨਸਾਫ ਮੋਰਚੇ ਦਾ ਮਕਸਦ ਬੰਦੀ ਸਿੰਘਾਂ ਨੂੰ ਰਿਹਾਅ ਕਰਵਾਉਣਾ ਹੈ। ਇਸ ਲਈ ਹੁਣ ਪੂਰੇ ਪੰਜਾਬ ਵਿੱਚ ਮੋਰਚਾ ਕੱਢਿਆ ਜਾ ਰਿਹਾ ਹੈ। ਇਸ ਕਾਫਲੇ ਦੌਰਾਨ ਵੱਡੀ ਗਿਣਤੀ ਵਿੱਚ ਸੰਗਤਾਂ ਵੀ ਇਕੱਠੀਆਂ ਹੋਇਆ । ਜ਼ਿਕਰਯੋਗ ਹੈ ਕਿ ਸੋਨੀਆ ਮਾਨ ਪੰਜਾਬੀ ਇੰਡਸਟਰੀ ਦੀ ਅਦਾਕਾਰਾ ਹਨ, ਹੁਣ ਤੱਕ ਉਨ੍ਹਾਂ ਦੀਆਂ ਕਈ ਫ਼ਿਲਮਾਂ ਆ ਚੁੱਕਿਆ ਹਨ ।