by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ): ਪੰਜਾਬ ਸਰਕਾਰ ਵਲੋਂ ਹਥਿਆਰਾਂ ਨਾਲ ਤਸਵੀਰਾਂ ਪਾਉਣ ਵਾਲਿਆਂ ਖਿਲਾਫ ਸਖਤ ਕਾਰਵਾਈ ਦੇ ਹੁਕਮ ਦਿੱਤੇ ਗਏ ਹਨ। ਇਸ ਮੁਹਿੰਮ ਤਹਿਤ ਅੰਮ੍ਰਿਤਸਰ ਤੋਂ ਇਕ ਮਾਮਲਾ ਸਾਹਮਣੇ ਆਇਆ ਹੈ, ਜਿਥੇ 10 ਸਾਲਾ ਬੱਚੇ 'ਤੇ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ। ਇਹ ਮਾਮਲਾ ਸੋਸ਼ਲ ਮੀਡੀਆ 'ਤੇ ਹਥਿਆਰ ਨਾਲ ਤਸਵੀਰ ਪਾਉਣ ਕਰਕੇ ਦਰਜ ਕੀਤਾ ਗਿਆ । 10 ਸਾਲਾ ਬੱਚੇ ਸਮੇਤ ਹੋਰ ਵੀ 4 ਲੋਕਾਂ ਖਿਲਾਫ ਮਾਮਲਾ ਦਰਜ ਹੋਇਆ ਹੈ। ਦੱਸ ਦਈਏ ਕਿ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਨੇ ਓਕਤ ਬੱਚੇ ਦੀ ਤਸਵੀਰ ਵਿਖਾਉਦੀਆ। ਇਸ ਬੱਚੇ ਤੇ ਮਾਮਲੇ ਦਰਜ ਦਾ ਜ਼ਿਕਰ ਕੀਤਾ ਸੀ। 10 ਸਾਲਾ ਬੱਚੇ ਤੇ ਮਜੀਠਾ ਵਿੱਚ FIR ਦਰਜ ਕੀਤੀ ਗਈ ਹੈ ।