by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਵਿਜੀਲੈਂਸ ਵਲੋਂ ਪਨਸਪ ਦੇ ਜਨਰਲ ਮੈਨੇਜਰ ਨਵੀਨ ਕੁਮਾਰ ਵਿਰੁੱਧ ਸੂਬਾ ਸਰਕਾਰ ਵਲੋਂ ਲਾਗੂ ਕੀਤੀ ਆਟਾ- ਦਾਲ ਸਕੀਮ 'ਚ ਘਪਲੇਬਾਜ਼ੀ ਕਰਨ ਦੇ ਦੋਸ਼ ਨੂੰ ਲੈ ਕੇ ਮਾਮਲਾ ਦਰਜ ਕੀਤਾ ਗਿਆ । ਸੂਤਰਾਂ ਅਨੁਸਾਰ ਘਪਲੇ ਦੀ ਜਾਂਚ ਦੌਰਾਨ ਪਤਾ ਲਗਾ ਕਿ ਸਾਲ 2015 -16 'ਚ ਆਟਾ- ਦਾਲ ਸਕੀਮ ਅਧੀਨ ਆਟਾ ਦਾਲ ਦੀ ਵੰਡ ਦੌਰਾਨ ਨਵੀਨ ਕੁਮਾਰ ਨੇ ਸਰਕਾਰੀ ਖ਼ਜ਼ਾਨੇ ਨੂੰ ਸਿੱਧਾ 2,20,52,042 ਰੁਪਏ ਦਾ ਖ਼ੋਰਾਂ ਲਾਇਆ ਹੈ। ਉਨ੍ਹਾਂ ਨੇ ਇਸ ਸਕੀਮ ਤਹਿਤ ਯੂਕੋ ਬੈਂਕ ਦੇ ਖਾਤੇ 'ਚ 43,74,98,681 ਰੁਪਏ ਜਮਾਂ ਕਰਵਾਉਣ ਦੀ ਬਜਾਏ ਸਿਰਫ 38,88,711 ਰੁਪਏ ਹੀ ਜਮਾਂ ਕਰਵਾਏ ਸੀ। ਦੋਸ਼ੀ ਨੇ ਪਨਸਪ ਦੇ ਹੋਰ ਮੁਲਾਜ਼ਮਾਂ ਨਾਲ ਮਿਲ ਕੇ 5,36,09,979 ਰੁਪਏ ਦਾ ਘਪਲਾ ਕੀਤਾ । ਫਿਲਹਾਲ ਇਸ ਮਾਮਲੇ ਦੀ ਜਾਂਚ ਹਾਲੇ ਵੀ ਜਾਰੀ ਹੈ।