by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੂੰ ਜਾਨੋ ਮਾਰਨ ਦੀ ਧਮਕੀ ਦੇਣ ਵਾਲੇ ਸਖਸ਼ ਖਿਲਾਫ ਪੁਲਿਸ ਨੇ ਮਾਮਲਾ ਦਰਜ ਕਰ ਲਿਆ। ਦੱਸਿਆ ਜਾ ਰਿਹਾ ਮੋਗਾ ਦੇ ਰਹਿਣ ਵਾਲੇ ਅੰਮ੍ਰਿਤ ਪਾਲ ਸਿੰਘ ਮਹਿਰੋ ਦੇ ਖਿਲਾਫ ACP ਸੁਮੀਤ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕੀਤਾ ਗਿਆ। ਜ਼ਿਕਰਯੋਗ ਹੈ ਕਿ ਬੀਤੀ ਦਿਨੀ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਦੱਸਿਆ ਸੀ ਕਿ ਉਨ੍ਹਾਂ ਨੂੰ ਲਗਾਤਾਰ ਜਾਨੋ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਦੀ ਕਾਨੂੰਨ ਵਿਵਸਥਾ 'ਤੇ ਵੀ ਸਵਾਲ ਖੜੇ ਕੀਤੇ ਸੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਹਾਲਾਤ ਤਾਲਿਬਾਨੀ ਰਾਜ ਵਰਗੇ ਬਣ ਗਏ ਹਨ ।