ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕਪੂਰਥਲਾ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਪੰਜਾਬ ਸਰਕਾਰ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ ਪੁਲਿਸ ਵਲੋਂ ਸਖਤ ਕਾਰਵਾਈ ਕਰਦੇ ਹੋਏ ਸਬ ਇੰਸਪੈਕਟਰ ਤੇ ASI ਵਲੋਂ 21 ਲੱਖ ਰੁਪਏ ਲੈ ਕੇ ਨਸ਼ਾ ਤਸਕਰ ਛੱਡਣ ਦਾ ਮਾਮਲਾ ਦਰਜ਼ ਕੀਤਾ ਗਿਆ ਹੈ। ਦੱਸਿਆ ਜਾ ਰਿਹਾ SSP ਰਾਜਪਾਲ ਸਿੰਘ ਵਲੋਂ ਇਸ ਮਾਮਲੇ ਦੀ ਸਖ਼ਤੀ ਨਾਲ ਕਰਵਾਈ ਕਰਦੇ ਹੋਏ ਪੁਲਿਸ ਟੀਮਾਂ ਵਲੋਂ ASI ਨੂੰ ਛਾਪੇਮਾਰੀ ਕਰਕੇ ਗ੍ਰਿਫ਼ਤਾਰ ਕੀਤਾ ਗਿਆ , ਉੱਥੇ ਹੀ ਸਬ ਇੰਸਪੈਕਟਰ ਖ਼ਿਲਾਫ਼ ਲੁੱਕਆਊਟ ਦਾ ਨੋਟਿਸ ਵੀ ਜਾਰੀ ਕੀਤਾ ਗਿਆ ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪਿਛਲੇ ਦਿਨੀਂ ਜਲੰਧਰ ਦਿਹਾਤੀ ਦੀ ਪੁਲਿਸ ਵਲੋਂ ਗੁਜਰਾਲ ਸਿੰਘ ਵਾਸੀ ਪਿੰਡ ਬੁੱਤ ਨੂੰ ਨਸ਼ੇ ਦੇ ਧੰਦੇ ਵਿੱਚ ਕਾਬੂ ਕਰਨ ਤੋਂ ਪਹਿਲਾਂ ਸਬ ਇੰਸਪੈਕਟਰ ਹਰਜੀਤ ਸਿੰਘ ਤੇ ASI ਪਰਮਜੀਤ ਸਿੰਘ ਵਲੋਂ ਉਕਾਰ ਸਿੰਘ ਵਾਸੀ ਪਿੰਡ ਬੁੱਤ ਰਾਹੀਂ 21 ਲੱਖ ਰੁਪਏ ਲੈ ਕੇ ਛੱਡਣ ਸਬੰਧੀ ਖ਼ਬਰ ਸਾਹਮਣੇ ਆਈ ਸੀ। ਜਿਸ ਤੋਂ ਬਾਅਦ ਰਮਨਿੰਦਰ ਸਿੰਘ PPS ਵਲੋਂ ਕਾਰਵਾਈ ਦੇ ਆਦੇਸ਼ ਦਿੱਤੇ ਗਏ , ਜਿਸ 'ਤੇ ਉਨ੍ਹਾਂ ਮਾਮਲੇ ਦੀ ਜਾਂਚ ਤੋਂ ਬਾਅਦ ਸਬ ਇੰਸਪੈਕਟਰ ਹਰਜੀਤ ਸਿੰਘ ASI ਪਰਮਜੀਤ ਸਿੰਘ ਤੇ ਉਕਾਰ ਸਿੰਘ , ਗੁਜਰਾਲ ਸਿੰਘ ਖ਼ਿਲਾਫ਼ ਮਾਮਲਾ ਦਰਜ਼ ਕੀਤਾ ਗਿਆ। ਫਿਲਹਾਲ ਪੁਲਿਸ ਟੀਮ ਵਲੋਂ ਮਾਮਲੇ ਦੀ ਕਾਰਵਾਈ ਕੀਤੀ ਜਾ ਰਹੀ ਹੈ ।