by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ 'ਚ ਇੱਥੇ ਨੀਚੀ ਮੰਗਲੀ ਫੇਜ਼-8 'ਚ ਸਥਿਤ ਪਲਾਸਟਿਕ ਦੀ ਫੈਕਟਰੀ 'ਚ ਅਚਾਨਕ ਅੱਗ ਲੱਗ ਗਈ। ਲੋਕਾਂ ਨੇ ਫੈਕਟਰੀ ਦੇ ਮਾਲਕ ਨੂੰ ਸੂਚਿਤ ਕੀਤਾ ਅਤੇ ਫਾਇਰ ਬ੍ਰਿਗੇਡ ਨੂੰ ਵੀ ਸੂਚਨਾ ਦਿੱਤੀ।ਮੌਕੇ 'ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ 10 ਗੱਡੀਆਂ ਨੇ 4 ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ। ਅੱਗ ਲੱਗਣ ਨਾਲ ਫੈਕਟਰੀ ਦਾ ਕਾਫ਼ੀ ਸਮਾਨ ਸੜ ਕੇ ਸੁਆਹ ਹੋ ਗਿਆ ਪਰ ਅਜੇ ਤੱਕ ਅੱਗ ਲੱਗਣ ਦੇ ਕਾਰਨ ਦਾ ਪਤਾ ਨਹੀਂ ਲੱਗ ਸਕਿਆ ਹੈ।