ਨਿਊਜ਼ ਡੈਸਕ (ਰਿੰਪੀ ਸ਼ਰਮਾ) : ਚੰਡੀਗੜ੍ਹ ਤੋਂ ਇੱਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਨਾਬਾਲਗ ਦਾ ਬਲਾਤਕਾਰ ਕਰਨ ਦੇ ਮਾਮਲੇ 'ਚ 24 ਸਾਲਾਂ ਤੋਂ ਭਗੋੜਾ ਦੋਸ਼ੀ ਨੂੰ UP ਤੋਂ ਕਾਬੂ ਕੀਤਾ ਗਿਆ। ਜਿਸ ਦੀ ਪਛਾਣ ਹਰੀਚੰਦ ਦੇ ਰੂਪ 'ਚ ਹੋਈ ਹੈ । ਦੱਸਿਆ ਜਾ ਰਿਹਾ ਪੁਲਿਸ ਤੋਂ ਬਚਣ ਲਈ ਦੋਸ਼ੀ ਹਿੰਦੂ ਤੋਂ ਸਿੱਖ ਬਣ ਕੇ UP ਦੇ ਗੁਰਦੁਆਰਾ ਸਾਹਿਬ 'ਚ ਪਾਠੀ ਬਣਿਆ ਹੋਇਆ ਸੀ। ਫਿਲਹਾਲ ਪੁਲਿਸ ਨੇ ਦੋਸ਼ੀ ਨੂੰ ਕਾਬੂ ਕਰਕੇ ਅਦਾਲਤ 'ਚ ਪੇਸ਼ ਕੀਤਾ ,ਜਿਥੋਂ ਉਸ ਨੂੰ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਗਿਆ। ਪੁਲਿਸ ਅਧਿਕਾਰੀ ਵਿਕਾਸ ਨੇ ਦੱਸਿਆ ਕਿ 1999 ਨੂੰ ਹਰੀਚੰਦ ਨੂੰ ਅਦਾਲਤ ਨੇ ਨਾਬਾਲਿਗ ਕੁੜੀ ਨੂੰ ਅਗਵਾ ਕਰਕੇ ਉਸ ਨਾਲ ਬਲਾਤਕਾਰ ਕਰਨ ਦੇ ਮਾਮਲੇ ਵਿੱਚ ਭਗੋੜਾ ਕਰਾਰ ਦਿੱਤਾ ਸੀ। ਇਸ ਦੋਸ਼ੀ ਨੂੰ ਫੜਨ ਲਈ ਪੁਲਿਸ ਅਧਿਕਾਰੀਆਂ ਦੀ ਇੱਕ ਵਿਸ਼ੇਸ਼ ਟੀਮ ਬਣਾਈ ਗਈ ਸੀ । ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਦੋਸ਼ੀ ਹਰੀਚੰਦ ਹਿੰਦੂ ਤੋਂ ਸਿੱਖ ਬਣ ਗਿਆ ਤੇ ਹੁਣ ਗੁਰਦੁਆਰਾ ਸਾਹਿਬ 'ਚ ਪਾਠੀ ਦਾ ਕੰਮ ਕਰਦਾ ਹੈ । ਪੁਲਿਸ ਟੀਮ ਮੌਕੇ 'ਤੇ ਪਹੁੰਚ ਦੋਸ਼ੀ ਹਰੀਚੰਦ ਨੂੰ ਗੁਰਦੁਆਰੇ ਤੋਂ ਗ੍ਰਿਫ਼ਤਾਰ ਕਰ ਲਿਆ ।
by jaskamal