by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਉਤਰਾਖੰਡ ਤੋਂ ਇਕ ਮਾਮਲਾ ਸਾਹਮਣੇ ਆਇਆ ਹੈ, ਜਿਥੇ ਜਨਮ ਅਸ਼ਟਮੀ ਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜੂਰੀ ਵਿੱਚ ਇਕ ਕੁੜੀ ਡਾਂਸ ਕਰ ਰਹੀ ਹੈ ਤੇ ਇਸ ਵੀਡੀਓ ਵਿੱਚ ਇਕ ਬੱਚਾ ਸ਼੍ਰੀ ਕ੍ਰਿਸ਼ਨ ਦਾ ਰੂਪ ਲਿਆ ਹੋਇਆ ਸੀ। ਇਸ ਮਾਮਲਾ ਸੋਸ਼ਲ ਮੀਡਿਆ ਤੇ ਤੇਜ਼ੀ ਨਾਲ ਭੱਖਦਾ ਨਜ਼ਰ ਆ ਰਿਹਾ ਹੈ। ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਪੰਥ ਵਿੱਚ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ। ਸੋਸ਼ਲ ਮੀਡਿਆ ਤੇ ਇਕ ਵੀਡੀਓ ਦੇਖਣ ਨੂੰ ਮਿਲ ਰਹੀ ਹੈ। ਜਿਸ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜੂਰੀ ਵਿੱਚ ਗੀਤ ਚੱਲ ਰਿਹਾ ਸੀ। ਜਿਥੇ ਇਕ ਕੁੜੀ ਵਲੋਂ ਡਾਂਸ ਕੀਤਾ ਜਾ ਰਿਹਾ ਹੈ। ਇਸ ਮਾਮਲੇ ਨੂੰ ਲੈ ਕੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਜਾਂਚ ਦੇ ਹੁਕਮ ਦਿੱਤੇ ਹਨ। ਉਨ੍ਹਾਂ ਨੇ ਕਿਹਾ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।