ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਭਰਾ ਦੇ ਪਿੰਡ ਸੰਗਵਾ ਤੋਂ ਮਦੰਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਡਿਊਟੀ 'ਤੇ ਜਾ ਰਹੇ ਮੋਟਰਸਾਈਕਲ ਸਵਾਰ ਪੰਜਾਬ ਹੋਮਗਾਰਡ ਨੂੰ ਤੇਜ਼ ਰਫ਼ਤਾਰ ਵਾਹਨ ਨੇ ਟੱਕਰ ਮਾਰ ਦਿੱਤੀ। ਦੱਸਿਆ ਜਾ ਰਿਹਾ ਗੰਭੀਰ ਹਾਲਤ 'ਚ ਹੋਮਗਾਰਡ ਨੂੰ ਹਸਪਤਾਲ ਇਲਾਜ਼ ਲਈ ਭਰਤੀ ਕਰਵਾਇਆ ਗਿਆ, ਉੱਥੇ ਡਾਕਟਰਾਂ ਵਲੋਂ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ। ਸੂਚਨਾ ਮਿਲਦੇ ਹੀ ਪੁਲਿਸ ਟੀਮ ਨੇ ਮੌਕੇ 'ਤੇ ਪਹੁੰਚ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ।
ਗੁਰਬੀਰ ਸਿੰਘ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਕਿਹਾ ਕਿ ਉਸ ਦਾ ਪਿਤਾ ਪਰਸਨ ਸਿੰਘ ਪੰਜਾਬ ਹੋਮਗਾਰਡ 'ਚ ਨੌਕਰੀ ਕਰਦਾ ਹੈ ਤੇ ਉਹ ਥਾਣਾ ਹਰੀਕੇ ਵਿਖੇ ਤਾਇਨਾਤ ਸੀ । ਅੱਜ ਸਵੇਰੇ ਡਿਊਟੀ 'ਤੇ ਜਾਂਦੇ ਹੋਏ ਸੰਗਵਾ- ਹਰੀਕੇ ਰੋਡ ਕੋਲ ਤੇਜ਼ ਰਫ਼ਤਾਰ ਮੋਟਰਸਾਈਕਲ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ , ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ ।ਹਾਲਾਂਕਿ ਪੁਲਿਸ ਨੇ ਮਾਮਲਾ ਦਰਜ਼ ਕਰਕੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੋਸ਼ੀ ਦੀ ਪਛਾਣ ਇੰਦਰਜੀਤ ਸਿੰਘ ਵਾਸੀ ਪਿੰਡ ਰੂੜੀਆਂ ਦੇ ਰੂਪ 'ਚ ਹੋਈ ਹੈ ।