ਨਿਊਜ਼ ਡੈਸਕ (ਰਿੰਪੀ ਸ਼ਰਮਾ) : ਫਿਲੌਰ ਨੇੜੇ ਪਿੰਡ ਥਲਾਂ ਵਿਖੇ ਹਾਈਵੇਅ 'ਤੇ ਵਾਪਰੇ ਸੜਕ ਹਾਦਸੇ ਵਿਚ ਇਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ। ਕੰਟੇਨਰ ਦੇ ਡਰਾਈਵਰ ਬਲਕਾਰ ਸਿੰਘ ਨੇ ਦੱਸਿਆ ਕਿ ਰਾਤ ਰੋਟੀ ਖਾਣ ਲਈ ਉਹ ਇਕ ਢਾਬੇ 'ਤੇ ਆਪਣਾ ਕੰਟੇਨਰ ਰੋਡ ਤੋਂ ਕਾਫ਼ੀ ਥੱਲੇ ਖੜ੍ਹਾ ਕਰਕੇ ਗਏ ਸਨ, ਮਗਰੋਂ ਇਕ ਤੇਜ਼ ਰਫ਼ਤਾਰ ਚਿੱਟੇ ਰੰਗ ਦੀ ਸਵਿੱਫਟ ਕਾਰ ਆਈ, ਜੋ ਬੇਕਾਬੂ ਹੋ ਕੇ ਉਨ੍ਹਾਂ ਦੇ ਖੜ੍ਹੇ ਕੰਟੇਨਰ ਵਿਚ ਜਾ ਟਕਰਾਈ। ਇਸ ਹਾਦਸੇ ਵਿਚ ਕਾਰ ਵਿਚ ਸਵਾਰ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਸ਼ੋਕ ਕੁਮਾਰ ਪੁੱਤਰ ਸ਼ੰਕਰ ਉਮਰ ਸਾਲ ਦੇ ਕਰੀਬ ਬਲਾਚੌਰ ਜ਼ਿਲ੍ਹਾ ਨਵਾਂਸ਼ਹਿਰ ਪਿੰਡ ਮਹੰਦਪੁਰ ਦੇ ਵਜੋਂ ਹੋਈ ਹੈ।
ਇਹ ਮੁਲਾਜ਼ਮ ਸੀ. ਆਈ. ਏ.ਸਟਾਫ਼ ਲੁਧਿਆਣੇ ਵਿੱਚ ਨੌਕਰੀ ਕਰਦਾ ਸੀ। ਪੁਲਿਸ ਨੇ ਐਕਸੀਡੈਂਟ ਵਾਲੀ ਥਾਂ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਫਿਲੌਰ ਸਿਵਲ ਹਸਪਤਾਲ ਵਿਚ ਪੋਸਟਮਾਰਟਮ ਲਈ ਭੇਜ ਦਿੱਤੀ ਗਈ। ਏ. ਐੱਸ. ਆਈ. ਸੁਰਿੰਦਰ ਸਿੰਘ ਨੇ ਕਿਹਾ ਕਿ ਪੁਲਿਸ ਵੱਲੋਂ ਮਾਮਲੇ ਸਤੀਸ਼ ਕਰਕੇ ਬਣਦੀ ਕਾਰਵਾਈ ਕੀਤੀ ਜਾ ਰਹੀ।