by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਸਾਬਕਾ ਟਰਾਂਸਪੋਰਟ ਮੰਤਰੀ ਅਤੇ ਗਿੱਦੜਬਾਹਾ ਤੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਕ ਪੱਤਰ ਲਿਖਿਆ ਹੈ। ਇਸ ਪੱਤਰ ’ਚ ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਰਾਜ ਸਭਾ ਦੀਆਂ ਹੋਣ ਜਾ ਰਹੀਆਂ ਚੋਣਾਂ ਨੂੰ ਲੈ ਕੇ ਸਹੀ ਅਤੇ ਪੰਜਾਬ ਦੇ ਹੀ ਉਮੀਦਵਾਰਾਂ ਨੂੰ ਭੇਜਣ ਦੀ ਸਲਾਹ ਦਿੱਤੀ ਹੈ।
ਰਾਜਾ ਵੜਿੰਗ ਨੇ ਪੱਤਰ 'ਚ ਲਿਖਿਆ ਰਾਜ ਸਭਾ ’ਚ ਭੇਜਿਆ ਜਾਣ ਵਾਲਾ ਹਰੇਕ ਵਿਅਕਤੀ ਭਾਵੇਂ ਤੁਹਾਡੀ ਪਾਰਟੀ ਦਾ, ਪੰਜਾਬ ਦਾ ਕੋਈ ਜੁਝਾਰੂ ਅਤੇ ਅਣਥੱਕ ਵਰਕਰ ਹੋਵੇ, ਜਿਸ ਨੇ ਪਿਛਲੇ ਸਾਲਾਂ ’ਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਸਖ਼ਤ ਮਿਹਨਤ ਕੀਤੀ ਹੈ।