by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਤਰਨਤਾਰਨ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ , ਪਿੰਡ ਵੇਈ ਕੋਲ ਅੱਜ ਸਵੇਰੇ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ ਦੌਰਾਨ 3 ਨੌਜਵਾਨਾਂ ਦੀ ਮੌਕੇ 'ਤੇ ਮੌਤ ਹੋ ਗਈ ।ਦੱਸਿਆ ਜਾ ਰਿਹਾ ਤਿੰਨੋ ਨੌਜਵਾਨ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਮੱਥਾ ਟੇਕ ਕੇ ਆਪਣੇ ਪਿੰਡ ਵਾਪਸ ਜਾ ਰਹੇ ਸਨ। ਇਸ ਦੌਰਾਨ ਅਚਾਨਕ ਇੱਕ ਟਿੱਪਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ ।ਜਿਸ ਕਾਰਨ ਤਿੰਨੋ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਟਿੱਪਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ । ਮਰਨ ਵਾਲੇ ਨੌਜਵਾਨਾਂ ਦੀ ਪਛਾਣ ਅੰਮ੍ਰਿਤਪਾਲ ਸਿੰਘ , ਮਨੀ ਸਿੰਘ, ਅਰਸ਼ਦੀਪ ਸਿੰਘ ਵਾਸੀ ਪਿੰਡ ਫਤਿਆਬਾਦ ਦੇ ਰੂਪ 'ਚ ਹੋਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਨੇ ਮੌਕੇ ਤੇ ਪਹੁੰਚ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ।