by vikramsehajpal
ਨਵੀਂ ਦਿੱਲੀ (ਦੇਵ ਇੰਦਰਜੀਤ) : ਦੇਸ਼ 'ਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ 'ਚ ਆਕਸੀਜਨ ਦੀ ਉਪਲਬਧਤਾ ਨੂੰ ਵਧਾਉਣ ਲਈ ਚੁੱਕੇ ਕਦਮਾਂ ਦੀ ਸਮੀਖਿਆ ਕਰਨ ਲਈ ਇੱਕ ਮੀਟਿੰਗ ਕੀਤੀ। ਮੀਟਿੰਗ ਵਿੱਚ ਕੇਂਦਰ ਸਰਕਾਰ ਨੇ ਆਕਸੀਜਨ ਦੀ ਘਾਟ ਦੇ ਮੱਦੇਨਜ਼ਰ ਇੱਕ ਵੱਡਾ ਫੈਸਲਾ ਲਿਆ ਹੈ।
ਪ੍ਰਧਾਨ ਮੰਤਰੀ ਨੇ ਅੱਜ ਮੈਡੀਕਲ ਆਕਸੀਜਨ ਤੋਂ ਕਸਟਮ ਡਿਊਟੀ ਹਟਾਉਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮੈਡੀਕਲ ਗ੍ਰੇਡ ਆਕਸੀਜਨ ਦੀ ਸਪਲਾਈ ਵਧਾਉਣ ਦੇ ਨਾਲ-ਨਾਲ ਘਰ ਅਤੇ ਹਸਪਤਾਲਾਂ ਵਿੱਚ ਮਰੀਜ਼ਾਂ ਦੀ ਦੇਖਭਾਲ ਲਈ ਲੋੜੀਂਦੇ ਉਪਕਰਣ ਮੁਹੱਈਆ ਕਰਾਉਣ ਦੀ ਤੁਰੰਤ ਲੋੜ ਹੈ।