by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਸਿੱਖਿਆ ਵਿਭਾਗ ਨੇ ਸਰਕਾਰੀ ਸਕੂਲਾਂ ਨੂੰ ਚਲਾਉਣ ਨੂੰ ਲੈ ਕੇ ਵੱਡਾ ਫ਼ੈਸਲਾ ਲਿਆ ਹੈ। ਸਿੱਖਿਆ ਵਿਭਾਗ ਨੇ ਵਿਦਿਆਰਥੀਆਂ ਦੀ ਵਧਦੀ ਗਿਣਤੀ ਨੂੰ ਲੈ ਕੇ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਡਬਲ ਸ਼ਿਫਟ ’ਚ ਚਲਾਉਣ ਦਾ ਵੱਡਾ ਫ਼ੈਸਲਾ ਲਿਆ ਹੈ।
ਪੱਤਰ ’ਚ ਕਿਹਾ ਗਿਆ ਹੈ ਕਿ ਸਕੂਲਾਂ ’ਚ ਵਿਦਿਆਰਥੀਆਂ ਦੀ ਜ਼ਿਆਦਾ ਗਿਣਤੀ, ਜਗ੍ਹਾ, ਕਮਰਿਆਂ ਅਤੇ ਹੋਰ ਇੰਫਰਾਸਟਰੱਕਚਰ ਦੀ ਕਮੀ ਹੋਣ ਕਾਰਨ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਡਬਲ ਸ਼ਿਫਟ ’ਚ ਚਲਾਉਣ ਲਈ ਇਹ ਫ਼ੈਸਲਾ ਲਿਆ ਗਿਆ ਹੈ।