by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੀ ਦਿਨੀਂ ਹੋਲਾ ਮਹੱਲਾ ਦੌਰਾਨ ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਤ ਕੈਨੇਡਾ ਦੇ ਵਾਸੀ ਸਿੱਖ ਨੌਜਵਾਨ ਪ੍ਰਦੀਪ ਸਿੰਘ ਦਾ ਕੁਝ ਅਣਪਛਾਤੇ ਨੌਜਵਾਨਾਂ ਵਲੋਂ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਪੁਲਿਸ ਵਲੋਂ ਇਸ ਘਟਨਾ ਤੋਂ ਬਾਅਦ ਸ਼ਹਿਰ ਨੂੰ ਪੁਲਿਸ ਛਾਉਣੀ 'ਚ ਤਬਦੀਲ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਬੀਤੀ ਦਿਨੀਂ ਹੋਲੇ ਮਹੱਲੇ 'ਚ ਪ੍ਰਦੀਪ ਸਿੰਘ ਬਿਨਾਂ ਸਾਇਲੈਂਸਰਾਂ ਤੋਂ ਘੁੰਮ ਰਹੇ ਮੋਟਰਸਾਈਕਲਾਂ ਤੇ ਸਪੀਕਰ ਲਗਾ ਕੇ ਰੇਸਾਂ ਲਗਾ ਰਹੇ ਟ੍ਰੈਕਟਰਾਂ ਵਾਲਿਆਂ ਨੂੰ ਹੁੱਲੜਬਾਜ਼ੀ ਕਰਨ ਤੋਂ ਰੋਕ ਰਹੇ ਸਨ। ਇਸ ਦੌਰਾਨ ਹੀ ਕੁਝ ਨੌਜਵਾਨਾਂ ਦੀ ਪ੍ਰਦੀਪ ਸਿੰਘ ਨਾਲ ਲੜਾਈ ਹੋ ਗਈ, ਜਿਸ ਕਾਰਨ ਅਣਪਛਾਤੇ ਨੌਜਵਾਨਾਂ ਨੇ ਉਸ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਮ੍ਰਿਤਕ ਨੌਜਵਾਨ ਕੈਨੇਡਾ 'ਚ ਪੱਕਾ ਸੀ ਤੇ ਹੋਲਾ ਮਹੱਲਾ ਮਨਾਉਣ ਲਈ ਸ੍ਰੀ ਅਨੰਦਪੁਰ ਸਾਹਿਬ ਆਇਆ ਸੀ ।ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ।