by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸ਼੍ਰੀਲੰਕਾ 'ਚ ਭਾਰਤੀ ਹਾਈ ਕਮਿਸ਼ਨ ਨੇ ਇਸ ਗੱਲ ਤੋਂ ਸਾਫ਼ ਇਨਕਾਰ ਕੀਤਾ ਕਿ ਉਸ ਨੇ ਦੇਸ਼ 'ਚ ਵੀਜ਼ਾ ਜਾਰੀ ਕਰਨ ’ਤੇ ਰੋਕ ਲਾ ਦਿੱਤੀ ਹੈ।
ਭਾਰਤੀ ਹਾਈ ਕਮਿਸ਼ਨ ਨੇ ਟਵੀਟ ਕੀਤਾ, "ਹਾਈ ਕਮਿਸ਼ਨ ਸਪੱਸ਼ਟ ਤੌਰ 'ਤੇ ਇਨਕਾਰ ਕਰਦਾ ਹੈ ਕਿ ਉਸ ਨੇ ਜਾਂ ਸ਼੍ਰੀਲੰਕਾ 'ਚ ਭਾਰਤ ਦੇ ਕੌਂਸਲੇਟ ਜਨਰਲ ਜਾਂ ਭਾਰਤ ਦੇ ਸਹਾਇਕ ਹਾਈ ਕਮਿਸ਼ਨ ਨੇ ਵੀਜ਼ਾ ਜਾਰੀ ਕਰਨ 'ਤੇ ਰੋਕ ਲਗਾ ਦਿੱਤੀ ਹੈ। ਪਿਛਲੇ ਕੁਝ ਦਿਨਾਂ 'ਚ ਸਾਡੇ ਵੀਜ਼ਾ ਸੈੱਲ ਦੇ ਕਰਮਚਾਰੀਆਂ ਨੂੰ ਦਫ਼ਤਰ ਵਿੱਚ ਨਾ ਆਉਣ ਕਾਰਨ ਕਾਰਜਸ਼ੀਲ ਮੁਸ਼ਕਿਲਾਂ ਆਈਆਂ।
ਜ਼ਿਆਦਾਤਰ ਕਰਮਚਾਰੀ ਸ਼੍ਰੀਲੰਕਾ ਦੇ ਨਾਗਰਿਕ ਹਨ।" ਉਨ੍ਹਾਂ ਕਿਹਾ, "ਅਸੀਂ ਜਲਦ ਤੋਂ ਜਲਦ ਆਮ ਸਥਿਤੀ ਨੂੰ ਬਹਾਲ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ। ਅਸੀਂ ਭਾਰਤ ਵਿੱਚ ਸ਼੍ਰੀਲੰਕਾਈ ਨਾਗਰਿਕਾਂ ਨੂੰ ਯਾਤਰਾ ਦੀ ਸਹੂਲਤ ਦੇਣ ਲਈ ਵਚਨਬੱਧ ਹਾਂ। ਸ਼੍ਰੀਲੰਕਾ 'ਚ ਭਾਰਤੀਆਂ ਵਾਂਗ ਹੀ ਭਾਰਤ ਵਿੱਚ ਸ਼੍ਰੀਲੰਕਾ ਦੇ ਨਾਗਰਿਕਾਂ ਦਾ ਸਵਾਗਤ ਹੈ।"