by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਲਗਾਤਾਰ ਦਿਨ ਦਿਹਾੜੇ ਕਤਲ ਤੇ ਲੁੱਟਖੋਹ ਦੀਆਂ ਵਾਰਦਾਤਾਂ ਸਾਮਣੇ ਆ ਰਹੀਆਂ ਹਨ। ਜਿਸ ਦੇ ਚਲਦੇ ਬਟਾਲਾ ’ਚ ਤੇਜ਼ਧਾਰ ਹਥਿਆਰਾਂ ਨਾਲ ਕੁਝ ਵਿਅਕਤੀਆਂ ਵੱਲੋਂ ਇਕ ਵਿਅਕਤੀ ਉੱਪਰ ਹਮਲਾ ਕਰ ਕੇ ਜ਼ਖ਼ਮੀ ਕੀਤਾ ਗਿਆ ਹੈ । ਬਖਸ਼ੀਸ਼ ਸਿੰਘ ਨੇ ਦੱਸਿਆ ਕਿ ਮੇਰਾ ਭਰਾ ਹਰਦੇਵ ਸਿੰਘ ਮੋਟਰ ਤੋਂ ਵਾਪਸ ਘਰ ਵੱਲ ਆ ਰਿਹਾ ਸੀ ਕਿ ਪਿੰਡ ਦੇ ਕੁਝ ਵਿਅਕਤੀਆਂ ਨੇ ਉਸ ’ਤੇ ਹਮਲਾ ਕਰਦਿਆਂ ਕਹੀ ਸਿਰ ’ਚ ਮਾਰ ਦਿੱਤੀ, ਜਿਸ ਨਾਲ ਭਰਾ ਜ਼ਖਮੀ ਹੋ ਗਿਆ। ਮੌਕੇ ਤੇ ਉਸ ਨੂੰ ਹਸਪਤਾਲ 'ਚ ਦਾਖਿਲ ਕਰਵਾਇਆ ਗਿਆ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਹੈ।