ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਦੇ ਪਿੰਡ ਰਾਮਾ ਮੰਡੀ ਤੋਂ ਇਕ ਮਾਮਲਾ ਸਾਹਮਣੇ ਆਇਆ ਹੈ, ਜਿਥੇ ਇਕ ਵਿਆਹੁਤਾ ਨੇ ਸਹੁਰੇ ਪਰਿਵਾਰ ਤੋਂ ਤੰਗ ਹੋ ਕੇ ਮੌਤ ਨੂੰ ਗੱਲ ਲੱਗਾ ਲਿਆ। ਮ੍ਰਿਤਕਾ ਦੀ ਪਛਾਣ ਰਵੀਨਾ ਵਾਸੀ ਪਿੰਡ ਜਗੀਰ ਗੋਰਾਇਆ ਦੇ ਰੂਪ 'ਚ ਹੋਈ ਹੈ। ਰਵੀਨਾ ਦੇ ਪਿਤਾ ਨੇ ਦੋਸ਼ ਲਗਾਏ ਕਿ ਉਸ ਦੀ ਕੁੜੀ ਦੀ ਮੌਤ ਦੇ ਜਿੰਮੇਵਾਰ ਉਸ ਦਾ ਸਹੁਰਾ ਪਰਿਵਾਰ ਹੈ, ਜੋ ਹਮੇਸ਼ਾ ਉਸ ਨੂੰ ਦਾਜ ਲਈ ਤੰਗ ਕਰਦਾ ਸੀ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕਾ ਦੇ ਪਿਤਾ ਦੇ ਬਿਆਨਾਂ 'ਤੇ ਪੁਲਿਸ ਵਲੋਂ ਰਵੀਨਾ ਦੇ ਪਤੀ ਅਮਨਪ੍ਰੀਤ ਸਿੰਘ ਸਮੇਤ ਸਾਰੇ ਪਰਿਵਾਰਿਕ ਮੈਬਰਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਪੁਲਿਸ ਨੇ ਜੇਠਾਣੀ ਸੀਮਾ ਨੂੰ ਗ੍ਰਿਫਤਾਰ ਕਰ ਲਿਆ ਹੈ ।ਬਾਕੀ ਦੋਸ਼ੀ ਫਰਾਰ ਹਨ, ਜਿਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ ।ਮ੍ਰਿਤਕ ਦੇ ਪਿਤਾ ਨੇ ਪੁਲਿਸ ਨੂੰ ਕਿਹਾ ਉਹ ਮਜ਼ਦੂਰੀ ਕਰਦਾ ਹੈ ।ਉਸ ਦੇ ਜਵਾਈ ਅਮਨਪ੍ਰੀਤ ਦਾ ਉਸ ਨੂੰ ਫੋਨ ਆਇਆ ਕਿ ਤੁਹਾਡੀ ਕੁੜੀ ਰਵੀਨਾ ਨੇ ਕੋਈ ਜ਼ਹਿਰੀਲੀ ਚੀਜ਼ ਖਾ ਲਈ ਹੈ।ਉਸ ਨੂੰ ਹਸਪਤਾਲ ਦਾਖਲ ਕਰਵਾਇਆ ਹੈ ,ਜਿਥੇ ਉਸ ਦੀ ਮੌਤ ਹੋ ਚੁੱਕੀ ਹੈ। ਉਨ੍ਹਾਂ ਨੇ ਕਿਹਾ ਉਸ ਨੇ ਆਪਣੀ ਕੁੜੀ ਦਾ ਵਿਆਹ ਢਾਈ ਸਾਲ ਪਹਿਲਾਂ ਅਮਨਪ੍ਰੀਤ ਨਾਲ ਕਰਵਾਇਆ ਸੀ। ਵਿਆਹ ਤੋਂ ਬੜਾ ਦੋਵਾਂ 'ਚ ਲੜਾਈ ਰਹਿੰਦੀ ਸੀ। ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ।