by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬਨੂੜ ਦੇ ਪਿੰਡ ਕਾਲੋਮਾਜਰਾ ਤੋਂ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਇੱਕ ਵਿਆਹੁਤਾ ਨੇ ਆਪਣੇ ਸ਼ਰਾਬੀ ਪਤੀ ਤੋਂ ਦੁੱਖੀ ਹੋ ਕੇ ਜੀਵਨ ਲੀਲਾ ਖ਼ਤਮ ਕਰ ਲਈ । ਮ੍ਰਿਤਕ ਮਹਿਲਾ ਦੇ ਪਿਤਾ ਰਾਜਿੰਦਰ ਸਿੰਘ ਪਿੰਡ ਚੋਰਾ ਨੇ ਪੁਲਿਸ ਨੂੰ ਸ਼ਿਕਾਇਤ ਦਰਜ਼ ਕਰਵਾਈ ਸੀ ਕਿ ਉਸ ਦੀ ਕੁੜੀ ਸੁਖਵਿੰਦਰ ਕੌਰ ਦਾ ਵਿਆਹ 2009 ਸਾਲ ਪਿਡਂ ਕਾਲੋਮਾਜਰਾ ਦੇ ਗੁਰਵਿੰਦਰ ਸਿੰਘ ਨਾਲ ਹੋਇਆ ਸੀ। ਉਨ੍ਹਾਂ ਦੇ ਕੁੜੀ ਤੇ ਮੁੰਡਾ ਹੈ ।ਗੁਰਵਿੰਦਰ ਸਿੰਘ ਨਸ਼ੇ ਤੇ ਸ਼ਰਾਬ ਦਾ ਆਦਿ ਸੀ ਤੇ ਉਸ ਦੀ ਕੁੜੀ ਨਾਲ ਲੜਾਈ ਹੁੰਦੀ ਰਹਿੰਦੀ ਸੀ ।ਗੁਰਵਿੰਦਰ ਸਿੰਘ ਨੇ ਸ਼ਰਾਬ ਪੀ ਕੇ ਸੁਖਵਿੰਦਰ ਕੌਰ ਦੀ ਫਿਰ ਕੁੱਟਮਾਰ ਕੀਤੀ ।ਜਿਸ ਤੋਂ ਦੁੱਖੀ ਹੋ ਕੇ ਉਸ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ ।ਜਿਸ ਕਾਰਨ ਉਸ ਦੀ ਇਲਾਜ਼ ਦੌਰਾਨ ਮੌਤ ਹੋ ਗਈ । ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਹੈ ।