by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ): ਸੰਯੁਕਤ ਕਿਸਾਨ ਮੋਰਚਾ ਦੇ ਹਰਿਆਣਾ ਪੰਜਾਬ ਚੈਪਟਰ ਦੀ ਮੀਟਿੰਗ ਚੰਡੀਗੜ੍ਹ 'ਚ ਹੋਵੇਗੀ। ਇਹ ਮੀਟਿੰਗ 30 ਤੋਂ ਵੱਧ ਕਿਸਾਨ ਜਥੇਬੰਦੀਆਂ 'ਚ 14 ਨਵੰਬਰ ਨੂੰ ਹੋਵੇਗੀ। 26 ਨਵੰਬਰ ਨੂੰ ਰਾਜ ਭਵਨ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਗਿਆ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਵਲੋਂ ਪਿਛਲੇ ਸਾਲ ਦਿੱਲੀ ਦੇ ਬਾਰਡਰ ਤੋਂ ਕਿਸਾਨ ਅੰਦੋਲਨ ਮੁਲਤਵੀ ਕਰਨ ਸਮੇ, ਜੋ ਲਿਖਤੀ ਵਾਅਦੇ ਕੀਤੇ ਗਏ ਸੀ, ਉਹ ਸਾਰੇ ਹੀ ਅਧੂਰੇ ਹਨ। ਉਨ੍ਹਾਂ ਨੇ ਕਿਹਾ ਨਾ ਹੀ MSP ਨੂੰ ਲੈ ਕੇ ਕੋਈ ਕਾਨੂੰਨ ਬਣਿਆ , ਨਾ ਹੀ ਅੰਦੋਲਨ ਵਾਲੇ ਮਾਮਲੇ ਖਤਮ ਹੋਏ ਹਨ, ਨਾ ਹੀ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਇਨਸਾਫ ਮਿਲਿਆ ਹੈ। ਇਸ ਸਮਾਗਮ 'ਚ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਵੀ ਸੱਦਾ ਦਿੱਤਾ ਗਿਆ ਹੈ। ਇਸ 'ਚ ਘਟੋ- ਘੱਟ ਸਮਰਥਨ ਮੁੱਲ ਗਾਰੰਟੀ ਕਾਨੂੰਨ,ਸਵਾਮੀਨਾਥਨ ਕਮਿਸ਼ਨ ਦੇ 2+50 ਫੀਸਦੀ ਫਾਰਮੂਲੇ ਤਹਿਤ ਫਸਲਾਂ ਦਾ ਘਟੋ ਘੱਟ ਸਮਰਥਨ ਮੁੱਲ ਤੈਅ ਕੀਤੇ ਜਾਣ, ਜੇਲ੍ਹ ਵਿੱਚ ਬੰਦ ਕਿਸਾਨਾਂ ਨੂੰ ਰਿਹਾਅ ਕਰਨ ।