by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕਪੂਰਥਲਾ ਦੇ ਰਮਨੀਕ ਚੋਂਕ ਕੋਲ ਭਿਆਨਕ ਸੜਕ ਹਾਦਸੇ ਦੌਰਾਨ ਇੱਕ ਪੁਲਿਸ ਮੁਲਾਜ਼ਮ ਦੀ ਦਰਦਨਾਕ ਮੌਤ ਹੋ ਗਈ ਜਦਕਿ ਇੱਕ ਵਿਅਕਤੀ ਗੰਭੀਰ ਜਖ਼ਮੀ ਹੋ ਗਿਆ। ਦੱਸਿਆ ਜਾ ਰਿਹਾ ਕਿ ਕੋਤਵਾਲੀ ਵਿੱਚ ਤਾਇਨਾਤ ਪੁਲਿਸ ਮੁਲਾਜ਼ਮ ਅਕਾਸ਼ਦੀਪ ਸਿੰਘ ਵਾਸੀ ਕੋਕਲਪੁਰ ਆਪਣੇ ਵਿਦੇਸ਼ ਤੋਂ ਆਏ ਦੋਸਤ ਯੁੱਧਵੀਰ ਸਿੰਘ ਨਾਲ ਕਾਰ 'ਚ ਆ ਰਿਹਾ ਸੀ। ਉਸ ਦੌਰਾਨ ਰਮਨੀਕ ਚੋਂਕ ਕੋਲ ਉਨ੍ਹਾਂ ਦੀ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾ ਗਈ । ਜਿਸ ਹਾਦਸੇ ਦੌਰਾਨ ਅਕਾਸ਼ਦੀਪ ਸਿੰਘ ਦੀ ਮੌਕੇ 'ਤੇ ਮੌਤ ਹੋ ਗਈ ਜਦਕਿ ਯੁੱਧਵੀਰ ਸਿੰਘ ਗੰਭੀਰ ਜਖ਼ਮੀ ਹੋ ਗਿਆ । ਜਿਸ ਨੂੰ ਜਖ਼ਮੀ ਹਾਲਤ 'ਚ ਨਿੱਜੀ ਹਸਪਤਾਲ ਦਾਖ਼ਲ ਕਰਵਾਇਆ ਗਿਆ ।