ਕਸ਼ਮੀਰ ‘ਚ ਅੱਤਵਾਦੀ ਹਮਲੇ ਦੌਰਾਨ ਪੰਜਾਬੀ ਨੌਜਵਾਨ ਦੀ ਹੋਈ ਮੌਤ

by nripost

ਦੁਰਦਾਸਪੁਰ (ਜਸਪ੍ਰੀਤ): ਕਸ਼ਮੀਰ ਦੇ ਗਾਂਦਰਬਲ 'ਚ ਹੋਏ ਅੱਤਵਾਦੀ ਹਮਲੇ 'ਚ ਮਾਰੇ ਗਏ ਲੋਕਾਂ 'ਚ ਬਟਾਲਾ ਦੇ ਪਿੰਡ ਸੱਖੋਵਾਲ ਦਾ ਗੁਰਮੀਤ ਸਿੰਘ ਵੀ ਸ਼ਾਮਲ ਹੈ। ਮ੍ਰਿਤਕ ਕਸ਼ਮੀਰ 'ਚ ਕਈ ਸਾਲਾਂ ਤੋਂ ਕੰਮ ਕਰ ਰਿਹਾ ਸੀ। ਕਸ਼ਮੀਰ ਘਾਟੀ ਦੇ ਗਾਂਦਰਬਲ ਜ਼ਿਲ੍ਹੇ 'ਚ ਕੱਲ੍ਹ ਹੋਏ ਅੱਤਵਾਦੀ ਹਮਲੇ 'ਚ ਬਟਾਲਾ ਦੇ ਪਿੰਡ ਸੱਖੋਵਾਲ ਦਾ 38 ਸਾਲਾ ਗੁਰਮੀਤ ਸਿੰਘ ਵੀ ਸ਼ਾਮਲ ਸੀ। ਮ੍ਰਿਤਕ ਗੁਰਮੀਤ ਸਿੰਘ ਦਾ ਪਿਤਾ ਧਰਮ ਸਿੰਘ ਸਾਬਕਾ ਫੌਜੀ ਹੈ ਜਦੋਂਕਿ ਪਰਿਵਾਰ 'ਚ ਹੁਣ ਉਨ੍ਹਾਂ ਦੀ ਪਤਨੀ, ਇਕ ਧੀ, ਪੁੱਤਰ ਤੇ ਮਾਤਾ-ਪਿਤਾ ਹਨ। ਮ੍ਰਿਤਕ ਕਸ਼ਮੀਰ ਦੀ ਇਕ ਪ੍ਰਾਈਵੇਟ ਕੰਪਨੀ 'ਚ ਕਈ ਸਾਲਾਂ ਤੋਂ ਕੰਮ ਕਰ ਰਿਹਾ ਸੀ। ਗੁਰਮੀਤ ਸਿੰਘ ਦੀ ਮੌਤ ਦੀ ਖ਼ਬਰ ਮਿਲਣ ਤੋਂ ਬਾਅਦ ਇਲਾਕੇ ਤੇ ਪਰਿਵਾਰ 'ਚ ਸੋਗ ਦੀ ਲਹਿਰ ਹੈ। ਮ੍ਰਿਤਕ ਦੀ ਲਾਸ਼ ਭਲਕੇ ਪਿੰਡ ਪੁੱਜਣ ਦੀ ਸੰਭਾਵਨਾ ਹੈ।

ਜੰਮੂ-ਕਸ਼ਮੀਰ 'ਚ ਉਮਰ ਅਬਦੁੱਲਾ ਦੀ ਅਗਵਾਈ 'ਚ ਨਵੀਂ ਸਰਕਾਰ ਬਣੀ ਨੂੰ ਸਿਰਫ 5 ਦਿਨ ਹੀ ਹੋਏ ਹਨ। ਅੱਤਵਾਦੀਆਂ ਨੇ ਪੰਜ ਦਿਨਾਂ ਦੇ ਅੰਦਰ ਦੂਜੀ ਵਾਰ ਹਮਲਾ ਕੀਤਾ। ਤੁਹਾਨੂੰ ਦੱਸ ਦੇਈਏ ਕਿ ਸ਼੍ਰੀਨਗਰ-ਲੇਹ ਰਾਸ਼ਟਰੀ ਰਾਜਮਾਰਗ 'ਤੇ ਜ਼ੋਜਿਲਾ ਨੇੜੇ ਸੋਨਮਰਗ 'ਚ ਐਤਵਾਰ ਦੇਰ ਸ਼ਾਮ ਹੋਏ ਅੱਤਵਾਦੀ ਹਮਲੇ 'ਚ 7 ਲੋਕਾਂ ਦੀ ਜਾਨ ਚਲੀ ਗਈ।